October 3, 2026, 2:46 am
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਦਾ ਐਲਾਨਿਆ ਨਾਮ

ਜਲੰਧਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਦਾ ਐਲਾਨਿਆ ਨਾਮ

Published on

----------- Advertisement -----------


ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਨੇ ਦੋ ਵਾਰ ਕੌਂਸਲਰ ਸੁਰਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ। ਉਹ ਜਥੇਦਾਰ ਪ੍ਰੀਤਮ ਸਿੰਘ ਦੀ ਪਤਨੀ ਹੈ। ਸੁਰਜੀਤ ਕੌਰ ਆਪਣੇ ਸਮਾਜ ਸੇਵੀ ਕੰਮਾਂ ਕਰਕੇ ਲੋਕਾਂ ਵਿੱਚ ਜਾਣੀ ਜਾਂਦੀ ਹੈ।

ਇਸ ਦੇ ਨਾਲ ਹੁਣ ਚਾਰੇ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸਵੇਰੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵੀ ਬਿੰਦਰ ਲੱਖਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਕਰੀਬ 25 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਬੂਥ ਪੱਧਰ ‘ਤੇ ਕੰਮ ਕੀਤਾ ਹੈ।

ਪਾਰਟੀ ਸੁਪਰੀਮੋ ਮਾਇਆਵਤੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਲੈ ਕੇ ਬੁੱਧਵਾਰ ਨੂੰ ਲਖਨਊ ‘ਚ ਬੈਠਕ ਕੀਤੀ ਸੀ। ਮੀਟਿੰਗ ਵਿੱਚ ਪਾਰਟੀ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸ਼ਿਰਕਤ ਕੀਤੀ। ਇਸ ਮੌਕੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਜ਼ਿਮਨੀ ਚੋਣ ਵਿੱਚ ਆਪਣਾ ਉਮੀਦਵਾਰ ਖੜ੍ਹਾ ਕਰੇਗੀ।

ਇਸ ਤੋਂ ਬਾਅਦ ਅੱਜ ਸਵੇਰੇ ਪਾਰਟੀ ਦੀ ਮੀਟਿੰਗ ਹੋਈ। ਜਿਸ 'ਚ ਸਾਰੀਆਂ ਗੱਲਾਂ 'ਤੇ ਚਰਚਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਦਿੱਤੀ ਗਈ। ਇਸ ਦੇ ਨਾਲ ਹੀ ਹੁਣ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਬਿੰਦਰ ਲੱਖਾ ਵੱਲੋਂ ਕੀਤੀ ਜਾਵੇਗੀ। ਨਾਮਜ਼ਦਗੀ ਦਾਖ਼ਲ ਕਰਨ ਦੀ ਕੱਲ੍ਹ ਆਖਰੀ ਤਰੀਕ ਹੈ। ਜਦਕਿ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 13 ਜੁਲਾਈ ਨੂੰ ਆਉਣਗੇ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...