June 7, 2026, 2:34 am
----------- Advertisement -----------
HomeNewsLatest Newsਜ਼ਿਲ੍ਹਾ ਕਚਹਿਰੀਆਂ,ਗੁਰਦਾਸਪੁਰ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ, ਜੱਜ ਸਾਹਿਬਾਨ ਨੇ ਵੀ...

ਜ਼ਿਲ੍ਹਾ ਕਚਹਿਰੀਆਂ,ਗੁਰਦਾਸਪੁਰ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ, ਜੱਜ ਸਾਹਿਬਾਨ ਨੇ ਵੀ ਕੀਤੇ ਯੋਗਾਸਣ

Published on

----------- Advertisement -----------

ਗੁਰਦਾਸਪੁਰ, 21 ਜੂਨ, 2024- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿੱਚ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2024 ਮਨਾਇਆ ਗਿਆ।

ਇਹ ਅੰਤਰਰਾਸ਼ਟਰੀ ਯੋਗਾ ਦਿਵਸ ਜ਼ਿਲ੍ਹਾ ਪ੍ਰਸ਼ਾਸਨ, ਗੁਰਦਾਸਪੁਰ ਦੇ ਤਾਲ-ਮੇਲ ਨਾਲ ਕਰਵਾਇਆ ਗਿਆ। ਇਸ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ,ਪ੍ਰਿਤਪਾਲ ਸਿੰਘ, ਵਧੀਕ ਪ੍ਰਿੰਸੀਪਲ ਜੱਜ (ਫੈਮਲੀ ਕੋਰਟ), ਗੁਰਦਾਸਪੁਰ, ਰਵੀ ਗੁਲਾਟੀ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ,ਰੰਜੀਵਪਾਲ ਸਿੰਘ ਚੀਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਅਤੇ ਚੰਦਨ ਹੰਸ, ਸਿਵਲ ਜੱਜ (ਜੂਨੀਅਰ ਡਵੀਜ਼ਨ), ਗੁਰਦਾਸਪੁਰ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਗੁਰਦਾਸਪੁਰ ਦੇ ਮੈਂਬਰ, ਪੈਨਲ ਐਡਵੋਕੇਟਜ਼ ਤੋਂ ਇਲਾਵਾ ਜੁਡੀਸ਼ੀਅਲ ਸਟਾਫ਼ ਵੀ ਮੌਜੂਦ ਸੀ।

ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਸਾਲ 2015 ਤੋਂ ਸ਼ੁਰੂ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਹਰ ਸਾਲ 21 ਜੂਨ ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਯੋਗ ਸਾਡੇ ਰਿਸ਼ੀਆਂ-ਮੁਨੀਆਂ ਦੀ ਤਪੱਸਿਆ ਦੁਆਰਾ ਮਨੁੱਖ ਦੇ ਸੰਪੂਰਨ ਵਿਕਾਸ ਅਤੇ ਤੰਦਰੁਸਤੀ ਲਈ ਲੱਭੀ ਗਈ ਪ੍ਰਾਚੀਨ ਪੱਧਤੀ ਹੈ। ਯੋਗਾ ਕਰਨ ਨਾਲ ਮਨੁੱਖ ਦਾ ਸੰਪੂਰਨ ਵਿਕਾਸ ਹੁੰਦਾ ਹੈ ਅਤੇ ਮਨੁੱਖ ਦੀ ਇਕਾਗਰਤਾ ਵਿੱਚ ਵਾਧਾ ਹੁੰਦਾ ਹੈ ਅਤੇ ਮਨੁੱਖ ਵਿੱਚ ਸਕਾਰਾਤਮਿਕ ਵਿਅਕਤੀਤਵ ਵਿਕਸਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਭਾਰਤ ਦੀ ਵਿਰਾਸਤ ਹੈ ਅਤੇ ਯੋਗਾ ਵਿੱਚ ਸਾਰੀ ਮਨੁੱਖ ਜਾਤੀ ਨੂੰ ਇੱਕਜੁੱਟ ਕਰਨ ਦੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਯੋਗਾ ਇੱਕ ਸੰਪੂਰਨ ਕਸਰਤ ਹੈ, ਜੋ ਸਰੀਰ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ਯੋਗਾ ਦਿਵਸ ਦਾ ਉਦੇਸ਼ ਪੂਰੀ ਦੁਨੀਆ ਦੇ ਲੋਕਾਂ ਨੂੰ ਯੋਗਾ ਦੇ ਲਾਭਾਂ ਬਾਰੇ ਜਾਗਰੂਕ ਕਰਨਾ ਹੈ। ਮਾਨਯੋਗ ਜੱਜ ਸਾਹਿਬਾਨ ਨੇ ਆਪਣੇ ਸੰਬੋਧਨ ਵਿੱਚ ਸਾਰਿਆਂ ਨੂੰ ਯੋਗਾ ਨੂੰ ਆਪਣੀ ਦਿਨ-ਚਰਿਆ ਦਾ ਹਿੱਸਾ ਬਣਾਉਣ ਵਾਸਤੇ ਪ੍ਰੇਰਿਤ ਕੀਤਾ ਤਾਂ ਜੋ ਅਸੀਂ ਨਿਰੋਗੀ ਜੀਵਨ ਹੰਢਾ ਸਕੀਏ। ਅੰਤ ਵਿੱਚ ਮਾਨਯੋਗ ਜੱਜ ਸਾਹਿਬਾਨ ਨੇ ਡਾ. ਕੁਲਬੀਰ ਕੌਰ ਤੇ ਉਨ੍ਹਾਂ ਦੀ ਆਈ ਟੀਮ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...