September 6, 2026, 12:13 pm
----------- Advertisement -----------
HomeNewsEntertainmentਦੇਵੋਲੀਨਾ ਭੱਟਾਚਾਰਜੀ ਤੇ ਵਿਸ਼ਾਲ ਸਿੰਘ ਦੀ ਹੋਈ ਸਗਾਈ, ਇਹ ਹੈ ਤਸਵੀਰਾਂ ਦੇ...

ਦੇਵੋਲੀਨਾ ਭੱਟਾਚਾਰਜੀ ਤੇ ਵਿਸ਼ਾਲ ਸਿੰਘ ਦੀ ਹੋਈ ਸਗਾਈ, ਇਹ ਹੈ ਤਸਵੀਰਾਂ ਦੇ ਪਿੱਛੇ ਦਾ ਸੱਚ

Published on

----------- Advertisement -----------

ਦੇਵੋਲੀਨਾ ਭੱਟਾਚਾਰਜੀ ਬਿੱਗ ਬੌਸ ਨੂੰ ਲੈ ਕੇ ਚਰਚਾ ‘ਚ ਰਹੀ ਸੀ ਪਰ ਇਸ ਤੋਂ ਬਾਅਦ ਅਚਾਨਕ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਤਸਵੀਰਾਂ ਨੇ ਪ੍ਰਸ਼ੰਸਕਾਂ ‘ਚ ਸਨਸਨੀ ਮਚਾ ਦਿੱਤੀ। ਸਰਜਰੀ ਤੋਂ ਬਾਅਦ ਦੇਵੋਲੀਨਾ ਜਿਵੇਂ ਹੀ ਆਪਣੇ ਘਰ ਪਰਤੀ ਤਾਂ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਪੋਸਟ ਸ਼ੇਅਰ ਕਰਕੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਪਰ ਇਸ ਤੋਂ ਇਲਾਵਾ ਟੀਵੀ ਐਕਟਰ ਵਿਸ਼ਾਲ ਨੇ ਦੇਵੋਲੀਨਾ ਨਾਲ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਸਨ, ਜਿਨ੍ਹਾਂ ‘ਚ ਅਦਾਕਾਰਾ ਦੇਵੋਲੀਨਾ ਆਪਣੀ ਸਗਾਈ ਦੀ ਰਿੰਗ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦੱਸਿਆ ਕਿ ਦੋਹਾਂ ਦੀ ਮੰਗਣੀ ਹੋ ਚੁੱਕੀ ਹੈ।

ਇਹ ਸੁਣ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ, ਹਾਲਾਂਕਿ ਹੁਣ ਇਨ੍ਹਾਂ ਤਸਵੀਰਾਂ ਦੇ ਪਿੱਛੇ ਦੀ ਪੂਰੀ ਕਹਾਣੀ ਵੀ ਸਾਹਮਣੇ ਆ ਗਈ ਹੈ। ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਵਿਸ਼ਾਲ ਸਿੰਘ ਘੁਟਨੇ ‘ਤੇ ਬੈਠ ਕੇ ਦੇਵੋਲੀਨਾ ਨੂੰ ਪਰਪੋਜ਼ ਕਰ ਰਹੇ ਹਨ। ਆਪਣੀ ਵੱਖੋ-ਵੱਖ ਤਸਵੀਰਾਂ ਸ਼ੇਅਰ ਕਰਦੇ ਹੋਏ ਵਿਸ਼ਾਲ ਸਿੰਘ ਨੇ ਕੈਪਸ਼ਨ ਦਿੱਤਾ, ” ਇਹ ਆਫ਼ੀਸ਼ੀਅਲ ਹੈ।ਅਸੀਂ ਆਪਣੇ ਸਾਰੇ ਪ੍ਰਸ਼ੰਸਕਾਂ ਅਤੇ ਪਿਆਰਿਆਂ ਨਾਲ ਇੱਕ ਬਹੁਤ ਹੀ ਖਾਸ ਖਬਰ ਸਾਂਝੀ ਕਰਨਾ ਚਾਹੁੰਦੇ ਹਾਂ। ਅੱਜ ਰਾਤ 9 ਵਜੇ ਤੁਹਾਨੂੰ ਇੰਸਟਾਗ੍ਰਾਮ ‘ਤੇ ਲਾਈਵ ਮਿਲਦੇ ਹਾਂ।” ਤਸਵੀਰਾਂ ਵਿੱਚ ਦੇਵੋਲੀਨਾ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ਤੇ ਉਹ ਆਪਣੀ ਸਗਾਈ ਦੀ ਰਿੰਗ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਦੇਵੋਲੀਨਾ ਨੇ ਵੀ ਲਿਖਿਆ, ਆਈ ਲਵ ਯੂ ਵਿਸ਼ੂ। ਦੋਹਾਂ ਦੀ ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਕਈ ਫੈਨਜ਼ ਨੇ ਦੋਹਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਫੈਨਜ਼ ਦੀ ਪ੍ਰਤੀਕੀਰਿਆ ਨੂੰ ਵੇਖਦੇ ਹੋਏ ਦੋਹਾਂ ਨੇ ਇੱਕ ਹੋਰ ਵੀਡੀਓ ਸ਼ੇਅਰ ਕਰਕੇ ਦੱਸਿਆ ਦੋਵੇਂ ਬਹੁਤ ਜਲਦੀ ਹੀ ਇੱਕ ਵੀਡੀਓ ਗੀਤ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਫੈਨਜ਼ ਨੇ ਵੱਖ-ਵੱਖ ਕਮੈਂਟ ਕਰਕੇ ਆਪਣੀ ਪ੍ਰਤੀਕੀਰਿਆ ਦਿੱਤੀ ਹੈ। ਫੈਨਜ਼ ਨੇ ਦੋਹਾਂ ਨੂੰ ਨਵੇਂ ਪ੍ਰੋਜੈਕਟ ਲਈ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...