June 12, 2026, 6:14 pm
----------- Advertisement -----------
HomeNewsBreaking Newsਪੰਜਾਬ 'ਚ ਤਾਪਮਾਨ 40 ਡਿਗਰੀ ਤੋਂ ਆਇਆ ਹੇਠਾਂ: ਹੀਟ ਵੇਵ ਦਾ ਖ਼ਤਰਾ...

ਪੰਜਾਬ ‘ਚ ਤਾਪਮਾਨ 40 ਡਿਗਰੀ ਤੋਂ ਆਇਆ ਹੇਠਾਂ: ਹੀਟ ਵੇਵ ਦਾ ਖ਼ਤਰਾ ਟਲਿਆ, 26 ਜੂਨ ਤੋਂ ਪ੍ਰੀ-ਮੌਨਸੂਨ ਦੀ ਸੰਭਾਵਨਾ

Published on

----------- Advertisement -----------

ਚੰਡੀਗੜ੍ਹ, 22 ਜੂਨ 2024 – ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਤਿੰਨ ਦਿਨ ਖੁਸ਼ਕ ਰਹਿਣ ਵਾਲੇ ਹਨ, ਜਦੋਂ ਕਿ ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮੌਨਸੂਨ ਸਰਗਰਮ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ 45 ਡਿਗਰੀ ਦੇ ਨੇੜੇ ਪਹੁੰਚਿਆ ਪੰਜਾਬ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਪਰ ਆਉਣ ਵਾਲੇ 3 ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ ਹੀਟ ਵੇਵ ਦੇ ਹਾਲਾਤ ਪੈਦਾ ਨਹੀਂ ਹੋਣਗੇ ਅਤੇ ਤਾਪਮਾਨ ਆਮ ਦੇ ਨੇੜੇ ਰਹੇਗਾ।

ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦੇਖਣ ਨੂੰ ਮਿਲੇਗਾ। ਇਹ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਜ਼ਿਆਦਾਤਰ ਇਲਾਕਿਆਂ ‘ਚ ਮਾਨਸੂਨ ਅਜੇ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ ਇਸ ਸਾਲ ਜੁਲਾਈ ਦੇ ਪਹਿਲੇ ਹਫਤੇ ਹੀ ਆਵੇਗਾ।

ਪਿਛਲੇ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਸਾਰੇ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਤੋਂ ਘੱਟ ਰਿਹਾ। ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਸਭ ਤੋਂ ਠੰਢਾ ਇਲਾਕਾ ਸ਼ਹੀਦ ਭਗਤ ਸਿੰਘ ਨਗਰ ਦਾ ਬੱਲੋਵਾਲ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 33.3 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਵਿੱਚ ਜੂਨ ਦਾ ਮਹੀਨਾ ਖੁਸ਼ਕ ਰਿਹਾ ਹੈ। ਜਦੋਂ ਕਿ ਜੂਨ ਮਹੀਨੇ ਵਿੱਚ 21 ਤਰੀਕ ਤੱਕ ਔਸਤਨ 30.4 ਮਿਲੀਮੀਟਰ ਮੀਂਹ ਪੈ ਜਾਂਦਾ ਹੈ, ਜਦਕਿ ਪੰਜਾਬ ਵਿੱਚ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਤੱਕ ਪੰਜਾਬ ਵਿੱਚ 71% ਮੀਂਹ ਘੱਟ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...