ਅੱਜ ਮਿਤੀ 22.06.2024 ਨੂੰ ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਦੀ ਪੁਲਿਸ ਵੱਲੋਂ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਵੱਲੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਧੰਨਪ੍ਰੀਤ ਕੌਰ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵਨੀਤ ਸਿੰਘ ਬੈਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਲੁਧਿਆਣਾ(ਦਿਹਾਤੀ) ਦੀ ਰਹਿਮਨੁਮਾਈ ਹੇਠ ਆਮ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਅਤੇ ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਨੌਜਵਾਨਾਂ ਪ੍ਰੇਰਿਤ ਕਰਨ ਲਈ ਜਿਲ੍ਹਾ ਪੱਧਰ ਤੇ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।

ਧੰਨਪ੍ਰੀਤ ਕੌਰ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਅੱਜ ਮਿਤੀ 22.06 2024 ਨੂੰ ਜਿਲ੍ਹਾ ਪੱਧਰ ਤੇ ਨਸ਼ਿਆ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ। ਇਸ ਬਾਸਕਟ ਬਾਲ ਟੂਰਨਾਮੈਂਟ ਵਿੱਚ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਸਮੂਹ ਗਜਟਿਡ ਅਫਸਰਾਨ, ਪੁਲਿਸ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਟੀਮਾਂ ਨੇ ਭਾਗ ਲਿਆ ਅਤੇ ਲੋਕਾਂ ਦਾ ਕਾਫੀ ਇਕੋਠ ਹੋਇਆ।ਜਿਸ ਵਿੱਚ ਬੱਚੇ, ਨੌਜਵਾਨ, ਔਰਤਾਂ ਅਤੇ ਬਜੁਰਗ ਸ਼ਾਮਿਲ ਸਨ। ਜੇਤੂ ਟੀਮਾਂ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਧੰਨਪ੍ਰੀਤ ਕੌਰ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਜੀ ਵੱਲੋਂ ਨਗਦ ਇਨਾਮ ਅਤੇ ਟਰਾਫੀ/ਕੱਪ ਦੇ ਕੇ ਸਮਾਨਿਤ ਕੀਤਾ ਗਿਆ।
ਇਸ ਬਾਸਕਟ ਬਾਲ ਟੂਰਨਾਮੈਂਟ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਸ਼ਾਮਲ ਹੋਏ।ਇਸ ਟੂਰਨਾਮੈਂਟ ਵਿੱਚ ਜਿਥੇ ਆਮ ਪਬਲਿਕ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ, ਉਥੇ ਆਮ ਪਬਲਿਕ ਨੂੰ ਵਾਤਾਵਰਨ ਦੀ ਸੰਭਾਲ ਕਰਨ ਦੀ ਵੀ ਅਪੀਲ ਕੀਤੀ ਗਈ।ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨਾ, ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਨੌਜਵਾਨਾਂ ਦਾ ਧਿਆਨ ਖੇਡਾਂ ਵਿੱਚ ਵਧਾਉਣਾ ਹੈ।












