September 14, 2026, 9:27 pm
----------- Advertisement -----------
HomeNewsBreaking NewsCM ਮਾਨ ਨਹੀਂ ਸੰਭਾਲਣਗੇ ਜਲੰਧਰ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ: ਚੋਣ ਦੀ...

CM ਮਾਨ ਨਹੀਂ ਸੰਭਾਲਣਗੇ ਜਲੰਧਰ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ: ਚੋਣ ਦੀ ਕੰਪੇਨ ਹੁਣ ਵਜ਼ੀਰਾਂ ਅਤੇ ਵਿਧਾਇਕਾਂ ਦੇ ਹੱਥ

Published on

----------- Advertisement -----------

ਜਲੰਧਰ, 22 ਜੂਨ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ ਨਹੀਂ ਸੰਭਾਲਣਗੇ। ਇਸ ਵਾਰ ਚੋਣ ਪ੍ਰਚਾਰ ਦੀ ਕਮਾਨ ਜਥੇਬੰਦੀ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਸੌਂਪੀ ਗਈ ਹੈ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੇ ਲਈ ਪ੍ਰਚਾਰ ਚਿਹਰਾ ਹੋਣਗੇ।

ਸੀਐਮ ਆਖਰੀ ਗੇੜ ਵਿੱਚ ਚੋਣ ਪ੍ਰਚਾਰ ਲਈ ਪਹੁੰਚਣਗੇ। ਸੀਐਮ ਮਾਨ ਤੋਂ ਪਹਿਲਾਂ ਮਹਿੰਦਰ ਭਗਤ ਲਈ ਦੋ ਸੰਸਦ ਮੈਂਬਰਾਂ, ਚਾਰ ਮੰਤਰੀਆਂ ਅਤੇ ਵਿਧਾਇਕਾਂ ਸਮੇਤ 23 ਸੀਨੀਅਰ ਆਗੂ ਚੋਣ ਪ੍ਰਚਾਰ ਕਰਨਗੇ। ਆਮ ਆਦਮੀ ਪਾਰਟੀ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਲੋਕ ਸਭਾ ਚੋਣਾਂ ਵਿੱਚ 13 ਵਿੱਚੋਂ 10 ਸੀਟਾਂ ਉੱਤੇ ਉਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇੰਨਾ ਹੀ ਨਹੀਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਦੀ ਕਮਾਨ ਪੂਰੀ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ਵਿੱਚ ਸੀ। ਲੋਕ ਸਭਾ ਚੋਣ ਪ੍ਰਚਾਰ ਲਈ ਤਿਆਰ ਕੀਤੇ ਗਏ ਨਾਅਰੇ ‘ਚ ਮੁੱਖ ਮੰਤਰੀ ਦਾ ਨਾਂ ਵੀ ਜੋੜਿਆ ਗਿਆ-ਸੰਸਦ ‘ਚ ਵੀ ਭਗਵੰਤ ਮਾਨ।

ਜੇਕਰ ਇਨ੍ਹਾਂ ਚੋਣਾਂ ਨੂੰ ਸਿਆਸੀ ਪੱਖ ਤੋਂ ਦੇਖੀਏ ਤਾਂ 13 ਲੋਕ ਸਭਾ ਸੀਟਾਂ ‘ਚੋਂ 10 ‘ਤੇ ‘ਆਪ’ ਦੀ ਹਾਰ ਦੇ ਮਹਿਜ਼ ਇੱਕ ਮਹੀਨੇ ਦੇ ਅੰਦਰ ਹੀ ਉਪ ਚੋਣਾਂ ਦੇ ਨਤੀਜੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਲੋਕਾਂ ਦਾ ਨਜ਼ਰੀਆ ਦੱਸ ਦੇਣਗੇ। ਅਜਿਹੇ ‘ਚ ਪ੍ਰਚਾਰ ਕਮੇਟੀ ਦੀ ਅਗਵਾਈ ਕਰ ਰਹੇ ਆਗੂ ਦੇ ਸਿਆਸੀ ਕਰੀਅਰ ‘ਤੇ ਇਸ ਦਾ ਅਸਰ ਪੈਣਾ ਤੈਅ ਹੈ। ਅਜਿਹੇ ‘ਚ ਮੁੱਖ ਮੰਤਰੀ ਨੂੰ ਚੋਣ ਪ੍ਰਚਾਰ ਤੋਂ ਦੂਰ ਰੱਖਣਾ ਰਣਨੀਤਕ ਤੌਰ ‘ਤੇ ਸਿਆਣਪ ਸਾਬਤ ਹੋਵੇਗਾ।

10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਜਲੰਧਰ ਪੱਛਮੀ ਸੀਟ ਤੋਂ ਜਿੱਤਣਾ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਵਿਸ਼ਾ ਬਣ ਗਿਆ ਹੈ। ਇਹ ਸੀਟ ਪਹਿਲਾਂ ਹੀ ਆਮ ਆਦਮੀ ਪਾਰਟੀ ਕੋਲ ਸੀ ਪਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਇਸ ਸੀਟ ਨੂੰ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...