October 16, 2026, 11:21 pm
----------- Advertisement -----------
HomeNewsLatest Newsਰੇਲਿੰਗ ਤੋੜ ਕੇ ਦੁਕਾਨ 'ਚ ਜਾ ਵੜਿਆ ਬੇਕਾਬੂ ਟਰੱਕ; ਨੌਜਵਾਨ ਦੀ ਮੌਕੇ...

ਰੇਲਿੰਗ ਤੋੜ ਕੇ ਦੁਕਾਨ ‘ਚ ਜਾ ਵੜਿਆ ਬੇਕਾਬੂ ਟਰੱਕ; ਨੌਜਵਾਨ ਦੀ ਮੌਕੇ ‘ਤੇ ਹੀ ਹੋਈ ਮੌਤ

Published on

----------- Advertisement -----------

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਕਸਬਾ ਉਚੀ ਬੱਸੀ ਵਿੱਚ ਦੇਰ ਰਾਤ ਇੱਕ ਬੇਕਾਬੂ ਟਰੱਕ ਰੇਲਿੰਗ ਤੋੜ ਕੇ ਇੱਕ ਦੁਕਾਨ ਵਿੱਚ ਜਾ ਵੜਿਆ। ਜਿਸ ਕਾਰਨ ਦੁਕਾਨ ‘ਚ ਮੌਜੂਦ 29 ਸਾਲਾ ਨੌਜਵਾਨ ਦੀ ਮੌਤ ਹੋ ਗਈ।ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਦੀ ਪਛਾਣ ਗੁਰਪਾਲ ਸਿੰਘ ਸਿੰਘ (29) ਪੁੱਤਰ ਗੁਲਜ਼ਾਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦਸੂਹਾ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਕਸਬਾ ਉਚੀ ਬੱਸੀ ਨੇੜੇ ਵਾਪਰਿਆ। ਜੰਮੂ ਤੋਂ ਦਿੱਲੀ ਜਾ ਰਿਹਾ ਇੱਕ ਟਰੱਕ ਜਿਵੇਂ ਹੀ ਕਸਬਾ ਉਚੀ ਬੱਸੀ ਨੇੜੇ ਪਹੁੰਚਿਆ ਤਾਂ ਇਹ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਇੱਕ ਦੁਕਾਨ ਵਿੱਚ ਜਾ ਵੜ ਗਿਆ। ਜਿਸ ਤੋਂ ਬਾਅਦ ਦੁਕਾਨ ‘ਚ ਮੌਜੂਦ ਗੁਰਪਾਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਵੱਲੋਂ ਉਸਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...