October 28, 2026, 2:20 am
----------- Advertisement -----------
HomeNewsBreaking Newsਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਬਾਹਰ ਹੋਈ ਫਾਇਰਿੰਗ, ਖੜ੍ਹੇ ਨੌਜਵਾਨ 'ਤੇ ਹੋਇਆ ਹਮਲਾ

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਬਾਹਰ ਹੋਈ ਫਾਇਰਿੰਗ, ਖੜ੍ਹੇ ਨੌਜਵਾਨ ‘ਤੇ ਹੋਇਆ ਹਮਲਾ

Published on

----------- Advertisement -----------

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਬਾਹਰ ਖੜ੍ਹੇ ਇੱਕ ਨੌਜਵਾਨ ਨੂੰ ਤਿੰਨ ਮੁਲਜ਼ਮਾਂ ਨੇ ਗੋਲੀ ਮਾਰ ਦਿੱਤੀ। ਜਿਸ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਲਲਿਤ ਪਾਸੀ ਉਰਫ਼ ਲਾਲੀ ਵਜੋਂ ਹੋਈ ਹੈ। ਜੋ ਜੇਲ੍ਹ ਦੇ ਬਾਹਰ ਆਪਣੇ ਦੋਸਤ ਦਾ ਇੰਤਜ਼ਾਰ ਕਰ ਰਿਹਾ ਸੀ, ਕਿਉਂਕਿ ਉਸ ਦੇ ਦੋਸਤ ਦੀ ਜ਼ਮਾਨਤ ਹੋਣ ਵਾਲੀ ਸੀ।

ਦੱਸ ਦਈਏ ਕਿ ਨੌਜਵਾਨ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਇਲਾਜ ਲਈ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿੱਤਾ। ਲਾਲੀ ਖ਼ਿਲਾਫ਼ ਫ਼ਿਰੋਜ਼ਪੁਰ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁੱਲ ਅੱਠ ਕੇਸ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਹੋਰ ਸ਼ਾਮਲ ਹਨ।

ਪੀੜਤ ਲਲਿਤ ਪਾਸੀ ਪੁੱਤਰ ਜਵਾਲਾ ਪ੍ਰਸਾਦ ਵਾਸੀ ਖਟੀਕ ਮੰਡੀ ਫ਼ਿਰੋਜ਼ਪੁਰ ਕੈਂਟ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਦੇਰ ਸ਼ਾਮ ਉਹ ਆਪਣੇ ਦੋਸਤ ਰਵੀ ਨੂੰ ਲੈਣ ਲਈ ਕੇਂਦਰੀ ਜੇਲ੍ਹ ਦੇ ਬਾਹਰ ਖੜ੍ਹਾ ਸੀ ਕਿਉਂਕਿ ਰਵੀ ਜ਼ਮਾਨਤ ‘ਤੇ ਜੇਲ੍ਹ ‘ਚੋਂ ਰਿਹਾਅ ਹੋ ਰਿਹਾ ਸੀ | .

ਪੀੜਤ ਆਪਣੇ ਦੋਸਤਾਂ ਕਰਨ ਅਤੇ ਲਵ ਨਾਲ ਇਨੋਵਾ ਕਾਰ ‘ਚ ਸਵਾਰ ਸੀ। ਫਿਰ ਫ਼ਿਰੋਜ਼ਪੁਰ ਛਾਉਣੀ ਦੇ ਰਹਿਣ ਵਾਲੇ ਨੰਨਾ, ਸਲੀਮ ਅਤੇ ਅਜੈ ਜੋਸ਼ੀ ਫ਼ਿਰੋਜ਼ਪੁਰ ਸ਼ਹਿਰ ਤੋਂ ਬੁਲਟ ਮੋਟਰਸਾਈਕਲ ‘ਤੇ ਆਏ, ਜਿਨ੍ਹਾਂ ਨੂੰ ਪੀੜਤ ਪਹਿਲਾਂ ਤੋਂ ਜਾਣਦਾ ਸੀ।

ਜਿਉਂ ਹੀ ਮੁਲਜ਼ਮ ਨੇੜੇ ਆਏ ਤਾਂ ਉਨ੍ਹਾਂ ਨੇ ਦੋ ਪਿਸਤੌਲਾਂ ਨਾਲ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਵਿੱਚੋਂ ਇੱਕ ਗੋਲੀ ਉਸ ਦੇ ਪੇਟ ਵਿੱਚ ਅਤੇ ਦੂਜੀ ਉਸ ਦੇ ਪੱਟ ਵਿੱਚ ਲੱਗੀ, ਗੋਲੀਆਂ ਚਲਾਉਣ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਿਰੋਜ਼ਪੁਰ ਛਾਉਣੀ ਵੱਲ ਭੱਜ ਗਏ।

ਪੀੜਤ ਅਨੁਸਾਰ ਉਸ ਦੀ ਮੁਲਜ਼ਮਾਂ ਨਾਲ ਲੜਾਈ ਹੁੰਦੀ ਹੈ ਕਿਉਂਕਿ ਪੀੜਤ ਸਮਾਜ ਸੇਵੀ ਹੈ ਅਤੇ ਲੋਕਾਂ ਦੇ ਕੰਮ ਕਰਵਾਉਂਦਾ ਹੈ, ਜਿਸ ਕਾਰਨ ਸਾਬਕਾ ਐਮਸੀ ਅਜੇ ਜੋਸ਼ੀ ਨੂੰ ਉਸ ਨਾਲ ਰੰਜਿਸ਼ ਸੀ ਅਤੇ ਅੱਜ ਉਸ ਨੇ ਜੇਲ੍ਹ ਦੇ ਬਾਹਰ ਉਸਨੂੰ ਮਾਰਨ ਦੀ ਨੀਅਤ ਨਾਲ ਉਸ ’ਤੇ ਹਮਲਾ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...