June 3, 2026, 6:17 am
----------- Advertisement -----------
HomeNewsEntertainmentਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਅਦਾਕਾਰ ਰਮੇਸ਼ ਦੇਵ ਦਾ ਹੋਇਆ ਦੇਹਾਂਤ

ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਅਦਾਕਾਰ ਰਮੇਸ਼ ਦੇਵ ਦਾ ਹੋਇਆ ਦੇਹਾਂਤ

Published on

----------- Advertisement -----------

ਮਰਾਠੀ ਅਤੇ ਹਿੰਦੀ ਫਿਲਮਾਂ ਦੇ ਅਦਾਕਾਰ ਰਮੇਸ਼ ਦੇਵ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਹ 93 ਸਾਲ ਦੇ ਸਨ। ਉਨ੍ਹਾਂ ਦੇ ਬੇਟੇ ਅਦਾਕਾਰ ਅਭਿਨਯ ਦੇਵ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਆਪਣਾ ਕਰੀਅਰ ਥੀਏਟਰ ਅਤੇ ਟੈਲੀਵਿਜ਼ਨ ਨਾਲ ਸ਼ੁਰੂ ਕੀਤਾ ਅਤੇ ਬਾਅਦ ਵਿੱਚ ਮਰਾਠੀ ਫਿਲਮਾਂ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਉਸਨੇ 1955 ਵਿੱਚ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਆਪਣੇ ਪੂਰੇ ਕਰੀਅਰ ਵਿੱਚ 450 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ।

ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ। ਉਨ੍ਹਾਂ ਨੇ ਮੁੰਬਈ ਦੇ ਧੀਰੂਭਾਈ ਬਾਨੀ ਹਸਪਤਾਲ ‘ਚ ਆਖਰੀ ਸਾਹ ਲਿਆ। ਇਸ ਅਦਾਕਾਰ ਨੇ 30 ਜਨਵਰੀ ਨੂੰ ਆਪਣਾ ਜਨਮਦਿਨ ਮਨਾਇਆ ਸੀ ਪਰ ਅੱਜ ਉਹ ਮਰਾਠੀ ਫਿਲਮ ਜਗਤ ਦੇ ਨਾਲ-ਨਾਲ ਇਸ ਦੁਨੀਆ ਨੂੰ ਵੀ ਅਲਵਿਦਾ ਕਹਿ ਗਏ ਹਨ। ਰਮੇਸ਼ ਦੇਵ ਮੂਲ ਰੂਪ ਤੋਂ ਕੋਲਹਾਪੁਰ ਮਹਾਰਾਸ਼ਟਰ ਦੇ ਰਹਿਣ ਵਾਲੇ ਸਨ। ਉਨ੍ਹਾਂ ਨੇ ਰਾਜਸ਼੍ਰੀ ਪ੍ਰੋਡਕਸ਼ਨ ਦੀ ਫਿਲਮ ‘ਆਰਤੀ’ ਨਾਲ ਹਿੰਦੀ ਸਿਨੇਮਾ ਵਿੱਚ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ।

ਆਪਣੇ ਲੰਬੇ ਫਿਲਮੀ ਕਰੀਅਰ ਵਿੱਚ ਰਮੇਸ਼ ਦੇਵ ਨੇ ਕਈ ਵੱਡੇ ਸਿਤਾਰਿਆਂ ਨਾਲ ਕੰਮ ਕੀਤ। ਰਮੇਸ਼ ਦੇਵ ਨੇ ਆਪਣੀ ਅਦਾਕਾਰੀ ਦੇ ਦਮ ‘ਤੇ ਮਰਾਠੀ ਫਿਲਮਾਂ ਵਿੱਚ ਬਾਲੀਵੁੱਡ ਤੱਕ ਆਪਣੀ ਪਛਾਣ ਬਣਾਈ। ਅਭਿਨੇਤਾ ਰਮੇਸ਼ ਦੇਵ ਨੇ ਆਪਣੇ ਲੰਬੇ ਫਿਲਮੀ ਕਰੀਅਰ ‘ਚ ਸੋਨੇ ਪੇ ਸੁਹਾਗਾ, ਆਜ਼ਾਦ ਦੇਸ਼ ਕੇ ਗੁਲਾਮ, ਕੁਦਰਤ ਕਾ ਕਾਨੂੰਨ, ਇਲਜ਼ਾਮ, ਪੱਥਰ ਦਿਲ, ਹਮ ਨੌਜਵਾਨ, ਕਰਮਾ ਯੁੱਧ, ਮੈਂ ਆਵਾਰਾ ਹੂੰ, ਆਖਰੀ ਦਟਕੇ, ਪ੍ਰੇਮ ਨਗਰ,ਕੋਰਾ ਕਾਗਜ਼ ਵਰਗੀਆਂ ਕਈ ਫਿਲਮਾਂ ‘ਚ ਸ਼ਾਨਦਾਰ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...