October 28, 2026, 6:50 pm
----------- Advertisement -----------
HomeNewsBreaking Newsਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ 'ਚ ਫੇਰ ਸਤਾਉਣ ਲੱਗੀ ਗਰਮੀ,...

ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਫੇਰ ਸਤਾਉਣ ਲੱਗੀ ਗਰਮੀ, ਤਾਪਮਾਨ ‘ਚ 3 ਡਿਗਰੀ ਦਾ ਵਾਧਾ

Published on

----------- Advertisement -----------
  • ਮੌਸਮ ਵਿਭਾਗ ਵੱਲੋਂ 24-25 ਜੂਨ ਨੂੰ ਹੀਟ ਵੇਵ ਦੀ ਚੇਤਾਵਨੀ
  • 26 ਜੂਨ ਤੋਂ ਰਾਹਤ ਦੀ ਉਮੀਦ

ਚੰਡੀਗੜ੍ਹ, 23 ਜੂਨ 2024 – ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਇਕ ਵਾਰ ਫਿਰ ਤਾਪਮਾਨ ਵਧਣ ਲੱਗ ਗਿਆ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਪ੍ਰੀ-ਮਾਨਸੂਨ ਰਾਹਤ ਵੀ ਦੇਵੇਗਾ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ। ਇਸ ਕਾਰਨ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਦੀ ਲਹਿਰ ਦਾ ਅਸਰ ਸਿਰਫ਼ ਦੋ ਦਿਨ ਹੀ ਰਹੇਗਾ।

ਉਥੇ ਹੀ ਜੇਕਰ ਬੀਤੀ ਸ਼ਾਮ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਸਮਰਾਲਾ ‘ਚ ਦਰਜ ਕੀਤਾ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਸ਼ਹਿਰ ਦਾ ਤਾਪਮਾਨ 41.1 ਡਿਗਰੀ ਰਿਹਾ। ਸ਼ਨੀਵਾਰ ਨੂੰ ਵੀ ਇੱਥੇ ਹੀਟਵੇਵ ਮਹਿਸੂਸ ਕੀਤੀ ਗਈ।

ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪਰ 28 ਜੂਨ ਨੂੰ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...