June 16, 2026, 8:40 pm
----------- Advertisement -----------
HomeNewsLatest Newsਦਿੱਲੀ 'ਚ ਦਰਦਨਾਕ ਘਟਨਾ: ਘਰ 'ਚ ਭਿਆਨਕ ਅੱਗ ਲੱਗਣ ਨਾਲ ਇਕੋ ਪਰਿਵਾਰ...

ਦਿੱਲੀ ‘ਚ ਦਰਦਨਾਕ ਘਟਨਾ: ਘਰ ‘ਚ ਭਿਆਨਕ ਅੱਗ ਲੱਗਣ ਨਾਲ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

Published on

----------- Advertisement -----------

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਇਥੇ ਦੇ ਪ੍ਰੇਮ ਨਗਰ ਇਲਾਕੇ ‘ਚ ਇਕ ਘਰ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ। ਅੱਗ ਸਵੇਰੇ ਸਾਢੇ ਤਿੰਨ ਵਜੇ ਦੇ ਕਰੀਬ ਲੱਗੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਕਿ ਅੱਗ ਇਨਵਰਟਰ ‘ਚ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਜਾਣਕਾਰੀ ਮੁਤਾਬਕ ਨਜਫਗੜ੍ਹ ਦੇ ਪ੍ਰੇਮ ਨਗਰ ਇਲਾਕੇ ‘ਚ ਇਕ ਘਰ ‘ਚ ਅੱਗ ਲੱਗਣ ਕਾਰਨ ਪਤੀ-ਪਤਨੀ ਸਮੇਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਉਸ ਸਮੇਂ ਪਰਿਵਾਰਕ ਮੈਂਬਰ ਪਹਿਲੀ ਮੰਜ਼ਿਲ ‘ਤੇ ਸੁੱਤੇ ਹੋਏ ਸਨ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬੇਹੋਸ਼ ਹੋਏ ਸਾਰੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਅਤੇ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਚਾਰਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਹੀਰਾ ਸਿੰਘ, ਉਸ ਦੀ ਪਤਨੀ ਨੀਤੂ ਸਿੰਘ, ਪੁੱਤਰ ਰੌਬਿਨ ਅਤੇ ਲਕਸ਼ੈ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...