November 15, 2026, 5:54 am
----------- Advertisement -----------
HomeNewsLatest Newsਫਾਜਿਲਕਾ ਪੁਲਿਸ ਨੇ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...

ਫਾਜਿਲਕਾ ਪੁਲਿਸ ਨੇ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਚਾਰ ਦੋਸ਼ੀਆਂ ਨੂੰ ਕੀਤਾ ਕਾਬੂ

Published on

----------- Advertisement -----------

ਡਾ. ਪ੍ਰਗਿਆ ਜੈਨ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਤੇ ਕਾਰਵਾਈ ਕਰਦੇ ਹੋਏ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 11 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਮਿਤੀ 22-6-2024 ਨੂੰ ਇੰਸਪੈਕਟਰ ਲੇਖ ਰਾਜ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮਲਕੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਿਜਲੀ ਘਰ ਫਾਜਿਲਕਾ ਪਾਸ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸਿਕੰਦਰ ਬੱਤਰਾ ਉਰਫ ਗੋਲਡੀ ਪੁੱਤਰ ਸੁਭਾਸ਼ ਚੰਦਰ ਵਾਸੀ ਰਾਧਾ ਸੁਆਮੀ ਕਲੋਨੀ ਫਾਜਿਲਕਾ ਅਤੇ ਮਾਨਵ ਕੁਮਾਰ ਪੁੱਤਰ ਰਾਜੀਵ ਕੁਮਾਰ ਵਾਸੀ ਧਾਨਕ ਮੁਹੱਲਾ ਫਾਜਿਲਕਾ ਮੋਟਰਸਾਈਕਲ ਚੋਰ ਕਰਕੇ ਵੇਚਣ ਦੇ ਆਦੀ ਹਨ। ਜਿਸਤੇ ਇਹਨਾਂ ਦੇ ਖਿਲਾਫ ਮੁਕੱਦਮਾ ਨੰਬਰ 95 ਮਿਤੀ 22-6-2024 ਜੁਰਮ 379,411 ਆਈ.ਪੀ.ਸੀ ਥਾਣਾ ਸਿਟੀ ਫਾਜਿਲਕਾ ਰਜਿਸਟਰ ਕੀਤਾ ਗਿਆ। ਦੌਰਾਨੇ ਤਫਤੀਸ਼ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 07 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਇਹਨਾਂ ਨੇ ਦੱਸਿਆ ਕਿ ਉਹਨਾਂ ਦੇ ਨਾਲ ਜੋਨਪਾਲ ਉਰਫ ਗੋਰੂ ਪੁੱਤਰ ਜਸਕਰਨ ਵਾਸੀ ਅੰਨੀਂ ਦਿੱਲੀ ਫਾਜਿਲਕਾ ਅਤੇ ਜੋਨੀ ਪੁੱਤਰ ਦੇਸ ਰਾਜ ਵਾਸੀ ਧਾਨਕ ਮੁਹੱਲਾ ਫਾਜਿਲਕਾ ਵੀ ਮੋਟਰਸਾਈਕਲ ਚੋਰੀ ਕਰਦੇ ਹਨ। ਜਿਹਨਾਂ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਕਾਬੂ ਕੀਤਾ ਗਿਆ। ਜਿਹਨਾਂ ਦੀ ਨਿਸ਼ਾਨਦੇਹੀ ‘ਤੇ 04 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਮੁਕੱਦਮਾ ਜ਼ੇਰੇ ਤਫਤੀਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...