November 15, 2026, 5:39 am
----------- Advertisement -----------
HomeNewsBreaking Newsਚੰਡੀਗੜ੍ਹ 'ਚ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ: ਪ੍ਰਸ਼ਾਸਨ ਨੇ ਜਾਰੀ ਕੀਤੇ ਨਵੇਂ...

ਚੰਡੀਗੜ੍ਹ ‘ਚ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ: ਪ੍ਰਸ਼ਾਸਨ ਨੇ ਜਾਰੀ ਕੀਤੇ ਨਵੇਂ ਹੁਕਮ

Published on

----------- Advertisement -----------
  • ਸ਼ਰਾਬ ਦੀਆਂ ਦੁਕਾਨਾਂ, ਪੱਬਾਂ, ਬਾਰਾਂ ਤੇ ਕਲੱਬਾਂ ‘ਤੇ ਲਾਗੂ ਨਹੀਂ ਹੋਵੇਗਾ ਹੁਕਮ

ਚੰਡੀਗੜ੍ਹ, 27 ਜੂਨ 2024 – ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਦੇ ਵਪਾਰੀ ਕਈ ਦਿਨਾਂ ਤੋਂ ਇਸ ਦੀ ਮੰਗ ਕਰ ਰਹੇ ਸਨ। ਪਰ ਹੁਣ ਇਸ ਹੁਕਮ ਦੇ ਲਾਗੂ ਹੋਣ ਦੇ ਨਾਲ 24 ਘੰਟੇ ਦੁਕਾਨ ਖੋਲ੍ਹਣ ਲਈ, ਪਹਿਲਾਂ ਵਪਾਰੀਆਂ ਨੂੰ ਕਿਰਤ ਵਿਭਾਗ ਦੀ ਵੈੱਬਸਾਈਟ ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

ਪ੍ਰਸ਼ਾਸਨ ਨੇ 24 ਘੰਟੇ ਦੁਕਾਨਾਂ ਖੋਲ੍ਹਣ ਲਈ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਫੈਸਲਾ ਲਿਆ ਹੈ। ਪਰ ਇਹ ਹੁਕਮ ਸ਼ਰਾਬ ਦੀਆਂ ਦੁਕਾਨਾਂ, ਪੱਬਾਂ, ਬਾਰਾਂ ਅਤੇ ਕਲੱਬਾਂ ‘ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦਾ ਪਹਿਲਾਂ ਹੀ ਤੈਅ ਕੀਤਾ ਹੋਇਆ ਸਮਾਂ ਹੀ ਰਹੇਗਾ।

ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਮੁਲਾਜ਼ਮ ਤੋਂ 9 ਘੰਟੇ ਤੋਂ ਵੱਧ ਕੰਮ ਨਹੀਂ ਕਰਵਾਇਆ ਜਾ ਸਕਦਾ ਅਤੇ ਉਸ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਵੀ ਦੇਣੀ ਪਵੇਗੀ। ਜਿਸ ਲਈ ਉਸਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ।

ਹਰ ਕਰਮਚਾਰੀ ਨੂੰ ਲਗਾਤਾਰ 5 ਘੰਟੇ ਕੰਮ ਕਰਨ ਤੋਂ ਬਾਅਦ ਘੱਟੋ-ਘੱਟ ਅੱਧੇ ਘੰਟੇ ਦਾ ਆਰਾਮ ਦਿੱਤਾ ਜਾਵੇਗਾ। ਹਫ਼ਤੇ ਵਿੱਚ ਵੱਧ ਤੋਂ ਵੱਧ 48 ਘੰਟੇ ਕੰਮ ਕੀਤਾ ਜਾ ਸਕਦਾ ਹੈ। ਜੇਕਰ ਦੁਕਾਨ ਰਾਤ 10 ਵਜੇ ਤੋਂ ਬਾਅਦ ਖੁੱਲ੍ਹੀ ਰਹਿੰਦੀ ਹੈ, ਤਾਂ ਦੁਕਾਨ ਮਾਲਕ ਨੂੰ ਸਾਰੇ ਕਰਮਚਾਰੀਆਂ ਅਤੇ ਗਾਹਕਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣੇ ਹੋਣਗੇ।

ਜੇਕਰ ਕੋਈ ਮਹਿਲਾ ਕਰਮਚਾਰੀ ਰਾਤ 8 ਵਜੇ ਤੋਂ ਬਾਅਦ ਕੰਮ ‘ਤੇ ਹੈ ਤਾਂ ਉਸ ਤੋਂ ਲਿਖਤੀ ਸਹਿਮਤੀ ਲੈਣੀ ਪਵੇਗੀ। ਮਹਿਲਾ ਕਰਮਚਾਰੀਆਂ ਲਈ ਵੱਖਰੇ ਲਾਕਰ, ਸੁਰੱਖਿਆ ਅਤੇ ਆਰਾਮ ਕਮਰੇ ਦਾ ਪ੍ਰਬੰਧ ਕਰਨਾ ਹੋਵੇਗਾ। ਕੰਮ ਖਤਮ ਹੋਣ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਦੁਕਾਨ ਮਾਲਕ ਦੀ ਹੋਵੇਗੀ।

ਦੁਕਾਨ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਉਣੇ ਹੋਣਗੇ। ਜਿਸ ਦੀ ਰਿਕਾਰਡਿੰਗ ਦਾ ਬੈਕਅੱਪ ਘੱਟੋ-ਘੱਟ 15 ਦਿਨਾਂ ਤੱਕ ਰੱਖਣਾ ਹੋਵੇਗਾ। ਮਹਿਲਾ ਕਰਮਚਾਰੀਆਂ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਨੂੰ ਛੱਡ ਕੇ ਸਾਰੇ ਸਰਕਾਰੀ ਅਤੇ ਤਿਉਹਾਰਾਂ ‘ਤੇ ਛੁੱਟੀ ਦੇਣੀ ਪਵੇਗੀ। ਜੇਕਰ ਕੋਈ ਕਰਮਚਾਰੀ ਵਾਧੂ ਕੰਮ ਕਰਦਾ ਹੈ ਤਾਂ ਉਸਨੂੰ ਓਵਰਟਾਈਮ ਦੇਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...