June 7, 2026, 2:34 am
----------- Advertisement -----------
HomeNewsBreaking News"SGPC ਵਾਪਸ ਲਵੇ FIR , ਨਹੀਂ ਤਾਂ…" ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ...

“SGPC ਵਾਪਸ ਲਵੇ FIR , ਨਹੀਂ ਤਾਂ…” ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕਰਤਾ ਵੱਡਾ ਐਲਾਨ

Published on

----------- Advertisement -----------

ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਬੀਤੇ ਦਿਨੀ ਪੁਲਿਸ ਨੇ ਨੋਟਿਸ ਭੇਜਿਆ ਹੈ ਅਤੇ 30 ਜੂਨ ਤਕ ਥਾਣੇ ਚ ਪੇਸ਼ ਹੋਣ ਦੇ ਹੁਕਮ ਦਿਤੇ ਹਨ। ਪਰ ਮਕਵਾਣਾ ਨੇ ਹੁਣ ਸੋਸ਼ਲ ਮੀਡੀਆ ‘ਤੇ ਇੱਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਐਫਆਈਆਰ ਵਾਪਸ ਲੈਣ ਲਈ ਕਿਹਾ ਹੈ। ਉਸਦਾ ਕਹਿਣਾ ਹੈ ਕਿ ਨਹੀਂ ਤਾਂ ਉਸਦੀ ਕਾਨੂੰਨੀ ਟੀਮ ਜਵਾਬ ਦੇਵੇਗੀ।
ਪੰਜਾਬ ਪੁਲਿਸ ਮੁਤਾਬਕ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਵਿੱਚ ਅਰਚਨਾ ਨੂੰ 30 ਜੂਨ ਨੂੰ ਅੰਮ੍ਰਿਤਸਰ ਦੇ ਥਾਣਾ ਈ-ਡਵੀਜ਼ਨ ਵਿੱਚ ਆ ਕੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਥਾਣਾ ਈ-ਡਵੀਜ਼ਨ ਵਿੱਚ ਹੀ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਮਕਵਾਣਾ ਖ਼ਿਲਾਫ਼ 295-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜਿਸ ਤੋਂ ਬਾਅਦ ਹੁਣ ਮਕਵਾਣਾ ਨੇ ਵੀਡੀਓ ਪੋਸਟ ਕਰਕੇ ਕਿਹਾ ਕਿ ” ਸਾਰਿਆਂ ਨੂੰ ਨਮਸਕਾਰ। 21 ਜੂਨ ਨੂੰ ਜਦੋਂ ਮੈਂ ਹਰਿਮੰਦਰ ਸਾਹਿਬ ਵਿਖੇ ਸ਼ੀਰਸ਼ ਆਸਨ ਕਰ ਰਹੀ ਸੀ ਤਾਂ ਉਥੇ ਹੋਰ ਲੋਕ ਵੀ ਮੌਜੂਦ ਸਨ। ਅਤੇ ਫੋਟੋਆਂ ਵੀ ਖਿੱਚ ਰਹੇ ਸਨ। ਉਥੇ ਖੜ੍ਹੇ ਸੇਵਾਦਾਰਾਂ ਨੇ ਵੀ ਨਹੀਂ ਰੋਕਿਆ। ਇਸ ਲਈ ਮੈਂ ਵੀ ਫੋਟੋ ਖਿੱਚ ਲਈਆਂ, ਮੈਨੂੰ ਗਲਤ ਨਹੀਂ ਲੱਗਿਆ। ਪਰ ਸੱਤ ਸਮੁੰਦਰੋਂ ਪਾਰ ਕਿਸੇ ਨੇ ਮਹਿਸੂਸ ਕੀਤਾ ਕਿ ਮੈਂ ਕੁਝ ਗਲਤ ਕੀਤਾ ਹੈ। ਮੇਰੀ ਫੋਟੋ ਨੂੰ ਨੈਗੇਟਿਵ ਤਰੀਕੇ ਨਾਲ ਵਾਇਰਲ ਕੀਤਾ ਗਿਆ। ਜਿਸ ‘ਤੇ ਸ਼੍ਰੋਮਣੀ ਕਮੇਟੀ ਦਫ਼ਤਰ ਨੇ ਮੇਰੇ ਖਿਲਾਫ ਬੇਬੁਨਿਆਦ ਐਫ.ਆਈ.ਆਰ. ਦਰਜ ਕਰਵਾ ਦਿੱਤੀ। ਮੇਰੀ ਨੀਅਤ ਖਰਾਬ ਨਹੀਂ ਸੀ। ਮੇਰੇ ਖਿਲਾਫ ਐਫਆਈਆਰ ਦਰਜ ਕਰਨ ਦੀ ਕੀ ਲੋੜ ਸੀ? ਮੈਂ ਬਹੁਤ ਮਾਨਸਿਕ ਤਸੀਹੇ ਝੱਲੇ, ਉਸ ਦਾ ਕੀ? ਅਜੇ ਵੀ ਸਮਾਂ ਹੈ, ਐਫਆਈਆਰ ਵਾਪਸ ਲਓ, ਨਹੀਂ ਤਾਂ ਮੈਂ ਅਤੇ ਮੇਰੀ ਕਾਨੂੰਨੀ ਟੀਮ ਸੰਘਰਸ਼ ਕਰਨ ਲਈ ਤਿਆਰ ਹਾਂ।”
ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੜਕੀ ਨੇ ਯੋਗਾ ਅਭਿਆਸ 5 ਸਕਿੰਟਾਂ ਵਿੱਚ ਪੂਰਾ ਕਰ ਕੀਤਾ। ਇਸ ਦੌਰਾਨ ਉੱਥੇ 3 ਸੁਰੱਖਿਆ ਕਰਮਚਾਰੀ ਡਿਊਟੀ ‘ਤੇ ਸਨ। ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ, ਜਦਕਿ ਇੱਕ ਮੁਲਾਜ਼ਮ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕਰਕੇ ਗੁਰਦੁਆਰਾ ਗੜ੍ਹੀ ਸਾਹਿਬ ਗੁਰਦਾਸ ਨੰਗਲ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...