18ਵੀਂ ਲੋਕ ਸਭਾ ਦੇ ਪਹਿਲੇ ਸੰਸਦ ਸੈਸ਼ਨ ਦੇ ਚੌਥੇ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਬੋਧਨ ਕੀਤਾ। ਰਾਸ਼ਟਰਪਤੀ ਨੇ 50 ਮਿੰਟ ਦੇ ਭਾਸ਼ਣ ‘ਚ ਹਰ ਮੁੱਦੇ ‘ਤੇ ਗੱਲ ਕੀਤੀ। ਉਨ੍ਹਾਂ ਕਿਹਾ- ਪੇਪਰ ਲੀਕ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਫੌਜ ਨੂੰ ਆਤਮ ਨਿਰਭਰ ਬਣਾਉਣ ਦੀਆਂ ਤਿਆਰੀਆਂ ਬਾਰੇ ਵੀ ਦੱਸਿਆ। ਉੱਤਰ-ਪੂਰਬ ਵਿੱਚ ਸ਼ਾਂਤੀ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਵੀ ਜ਼ਿਕਰ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਗਲੇ ਮਹੀਨੇ (26 ਜੁਲਾਈ-11 ਅਗਸਤ) ਤੋਂ ਸ਼ੁਰੂ ਹੋ ਰਹੇ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ।
ਉਨ੍ਹਾਂ ਕਿਹਾ ਕਿ ਭਾਰਤ 2036 ਓਲੰਪਿਕ ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ। ਰਾਸ਼ਟਰਪਤੀ ਨੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਆਪਣੇ ਸੰਬੋਧਨ ਵਿਚ ਕਿਹਾ, “ਮੇਰੀ ਸਰਕਾਰ ਦੇ ਪ੍ਰਭਾਵਸ਼ਾਲੀ ਯਤਨਾਂ ਦੇ ਨਤੀਜੇ ਵਜੋਂ, ਭਾਰਤ ਦੇ ਨੌਜਵਾਨ ਖਿਡਾਰੀ ਵਿਸ਼ਵ ਪੱਧਰ ‘ਤੇ ਰਿਕਾਰਡ ਗਿਣਤੀ ਵਿਚ ਤਗਮੇ ਜਿੱਤ ਰਹੇ ਹਨ।
ਉਨ੍ਹਾਂ ਕਿਹਾ ਕਿ 100 ਤੋਂ ਵੱਧ ਭਾਰਤੀਆਂ ਨੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕੀਤਾ ਹੈ, ਜਿਸ ਵਿੱਚ ਰਿਕਾਰਡ 21 ਨਿਸ਼ਾਨੇਬਾਜ਼ ਵੀ ਸ਼ਾਮਲ ਹਨ। ਉਨ੍ਹਾਂ ਦਾ ਟੀਚਾ ਪਿਛਲੇ ਟੋਕੀਓ ਓਲੰਪਿਕ ‘ਚ ਦੇਸ਼ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਸੱਤ ਤਗਮਿਆਂ ਦੀ ਗਿਣਤੀ ਨੂੰ ਪਾਰ ਕਰਨਾ ਹੋਵੇਗਾ। ਰਾਸ਼ਟਰਪਤੀ ਨੇ ਕਿਹਾ, “ਪੈਰਿਸ ਓਲੰਪਿਕ ਕੁਝ ਦਿਨਾਂ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਸਾਨੂੰ ਓਲੰਪਿਕ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਵਾਲੇ ਹਰ ਖਿਡਾਰੀ ‘ਤੇ ਮਾਣ ਹੈ। ਮੈਂ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੀ ਹਾਂ।”
----------- Advertisement -----------
ਰਾਸ਼ਟਰਪਤੀ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਦਿੱਤੀ ਵਧਾਈ
Published on
----------- Advertisement -----------
----------- Advertisement -----------












