November 24, 2026, 5:51 pm
----------- Advertisement -----------
HomeNewsBreaking Newsਰਾਜ ਸਭਾ 'ਚ ਵਿਰੋਧ ਪ੍ਰਦਰਸ਼ਨ ਦੌਰਾਨ ਸਾਂਸਦ ਫੁੱਲੋ ਦੇਵੀ ਹੋਈ ਬੇਹੋਸ਼

ਰਾਜ ਸਭਾ ‘ਚ ਵਿਰੋਧ ਪ੍ਰਦਰਸ਼ਨ ਦੌਰਾਨ ਸਾਂਸਦ ਫੁੱਲੋ ਦੇਵੀ ਹੋਈ ਬੇਹੋਸ਼

Published on

----------- Advertisement -----------

ਸੰਸਦ ਸੈਸ਼ਨ ਦੇ ਪੰਜਵੇਂ ਦਿਨ ਸ਼ੁੱਕਰਵਾਰ (28 ਜੂਨ) ਨੂੰ NEET ਮੁੱਦੇ ਨੂੰ ਲੈ ਕੇ ਦੋਵਾਂ ਸਦਨਾਂ ‘ਚ ਕਾਫੀ ਹੰਗਾਮਾ ਹੋਇਆ। ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 1 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੀ ਕਾਰਵਾਈ ਰੁਕ-ਰੁਕ ਕੇ ਚੱਲਦੀ ਰਹੀ। ਹਾਲਾਂਕਿ, ਇਸ ਦੌਰਾਨ, NEET ਮੁੱਦੇ ‘ਤੇ ਵਿਰੋਧ ਕਰ ਰਹੇ ਸੰਸਦ ਮੈਂਬਰ ਫੂਲੇ ਦੇਵੀ ਨੇਤਾਮ ਨੂੰ ਚੱਕਰ ਆਇਆ। ਬਾਅਦ ਵਿੱਚ ਉਨ੍ਹਾਂ ਨੂੰ ਸੰਸਦ ਤੋਂ ਆਰਐਮਐਲ ਹਸਪਤਾਲ ਲਿਜਾਇਆ ਗਿਆ।
ਜਦੋਂ ਫੁੱਲੋ ਦੇਵੀ ਦੇ ਬੇਹੋਸ਼ ਹੋਣ ਤੋਂ ਬਾਅਦ ਵੀ ਸਦਨ ਦੀ ਕਾਰਵਾਈ ਚੱਲਦੀ ਰਹੀ ਤਾਂ ਰੇਣੂਕਾ ਚੌਧਰੀ ਨੇ ਦੋਸ਼ ਲਾਇਆ ਕਿ ਮਹਿਲਾ ਸੰਸਦ ਮੈਂਬਰ ਦੀ ਜਾਨ ਦੀ ਕੋਈ ਕੀਮਤ ਨਹੀਂ ਹੈ। ਅੱਜ ਰਾਜ ਸਭਾ ਵਿੱਚ ਅਜਿਹੀ ਘਟਨਾ ਵਾਪਰਨਾ ਮੰਦਭਾਗਾ ਹੈ।ਇੱਕ ਮਹਿਲਾ ਸੰਸਦ ਮੈਂਬਰ ਬੇਹੋਸ਼ ਹੋ ਗਈ ਅਤੇ ਉਸਦਾ ਬੀਪੀ ਲਗਭਗ ਸਟ੍ਰੋਕ ਦੇ ਪੱਧਰ ‘ਤੇ ਸੀ। ਸਾਡੇ 12 ਸੰਸਦ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਹਨ। ਅਜੇ ਸੈਸ਼ਨ ਚੱਲ ਰਿਹਾ ਹੈ, ਕੀ ਮਹਿਲਾ ਸੰਸਦ ਮੈਂਬਰ ਦੀ ਜਾਨ ਦੀ ਕੋਈ ਕੀਮਤ ਨਹੀਂ ਹੈ? ਮੈਂ ਇਸ ਵਿਵਹਾਰ ਤੋਂ ਹੈਰਾਨ ਹਾਂ।
ਰਾਜ ਸਭਾ ਦੀ ਕਾਰਵਾਈ ਜਾਰੀ ਰੱਖਣ ਦੀ ਨਿੰਦਾ ਕਰਦੇ ਹੋਏ, ਸੀਪੀਆਈ ਦੇ ਸੰਸਦ ਮੈਂਬਰ ਪੀ ਸੰਤੋਸ਼ ਕੁਮਾਰ ਨੇ ਕਿਹਾ, “ਸਾਡੇ ਇੱਕ ਸੰਸਦ ਮੈਂਬਰ ਫੁੱਲੋ ਦੇਵੀ ਨੇਤਾਮ, ਜੋ ਸਵੇਰ ਤੋਂ (NEET ਮੁੱਦੇ ‘ਤੇ) ਵਿਰੋਧ ਕਰ ਰਹੇ ਸਨ, ਬੇਹੋਸ਼ ਹੋ ਗਏ ਅਤੇ ਫਿਰ ਵੀ ਕਾਰਵਾਈ ਨੂੰ ਮੁਲਤਵੀ ਨਹੀਂ ਕੀਤਾ ਗਿਆ ਇਹ ਸਭ ਦਰਸਾਉਂਦਾ ਹੈ ਕਿ ਇਹ ਸਰਕਾਰ ਕਿੰਨੀ ਬੇਰਹਿਮ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...