September 1, 2026, 6:40 am
----------- Advertisement -----------
HomeNewsLatest Newsਦੱਖਣੀ ਬਾਈਪਾਸ ਅਤੇ ਲੁਧਿਆਣਾ-ਬਠਿੰਡਾ ਐਕਸਪ੍ਰੈਸਵੇ ਪ੍ਰੋਜੈਕਟ ਨਹੀਂ ਹੋਏ ਰੱਦ

ਦੱਖਣੀ ਬਾਈਪਾਸ ਅਤੇ ਲੁਧਿਆਣਾ-ਬਠਿੰਡਾ ਐਕਸਪ੍ਰੈਸਵੇ ਪ੍ਰੋਜੈਕਟ ਨਹੀਂ ਹੋਏ ਰੱਦ

Published on

----------- Advertisement -----------

ਲੁਧਿਆਣਾ, 28 ਜੂਨ- ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਨੇ ਅੱਜ ਇਹ ਪੁਸ਼ਟੀ ਕੀਤੀ ਹੈ ਕਿ ਦੱਖਣੀ ਬਾਈਪਾਸ ਅਤੇ ਲੁਧਿਆਣਾ ਬਠਿੰਡਾ ਪ੍ਰੋਜੈਕਟਾਂ ਨੂੰ ਰੱਦ ਨਹੀਂ ਕੀਤਾ ਗਿਆ ਹੈ। ਐਨ.ਐਚ.ਏ.ਆਈ ਵੱਲੋਂ ਭਾਰਤਮਾਲਾ ਪਰਿਯੋਜਨਾ ਅਧੀਨ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 200 ਕਿਲੋਮੀਟਰ ਦੀ ਲੰਬਾਈ ਵਾਲੇ ਐਕਸਪ੍ਰੈਸ ਵੇਅ ਬਣਾਉਣ ਦਾ ਕੰਮ ਚੱਲ ਰਿਹਾ ਸੀ, ਜੋ ਪੂਰਾ ਹੋਣ ‘ਤੇ ਲੁਧਿਆਣਾ ਦੇ ਸ਼ਹਿਰੀ ਖੇਤਰ ਦੇ ਆਲੇ-ਦੁਆਲੇ ਇੱਕ ਕਿਸਮ ਦੀ ਰਿੰਗ ਰੋਡ ਮੁਹੱਈਆ ਕਰਵਾਏਗੀ ਜਿਸ ਨਾਲ ਆਵਾਜਾਈ ਦੀ ਭੀੜ ਦੇ ਮੁੱਦਿਆਂ ਨੂੰ ਵੱਡੇ ਪੱਧਰ ‘ਤੇ ਹੱਲ ਕੀਤਾ ਜਾਵੇਗਾ।

ਜ਼ਿਲ੍ਹੇ ਵਿੱਚ ਇਸ ਸਮੇਂ ਚੱਲ ਰਹੇ ਪ੍ਰੋਜੈਕਟਾਂ ਵਿੱਚ ਦਿੱਲੀ ਕਟੜਾ ਐਕਸਪ੍ਰੈਸਵੇਅ ਪੈਕੇਜ (08 ਅਤੇ 09), ਲੁਧਿਆਣਾ ਰੂਪਨਗਰ ਪੈਕੇਜ (01), ਲੁਧਿਆਣਾ ਰੂਪਨਗਰ ਪੈਕੇਜ (02), ਲੁਧਿਆਣਾ ਦੱਖਣੀ ਬਾਈਪਾਸ ਅਤੇ ਲੁਧਿਆਣਾ ਬਠਿੰਡਾ ਪੈਕੇਜ (02) ਹਨ ਅਤੇ ਐਨ.ਐਚ.ਏ.ਆਈ ਇਹਨਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੇ ਯਾਤਰੀਆਂ ਲਈ ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਸਫ਼ਰ ਯਕੀਨੀ ਬਣਾਉਣ ਲਈ ਸਭ ਤੋਂ ਮਹੱਤਵਪੂਰਨ ਐਕਸਪ੍ਰੈਸਵੇਅ ਹੋਣਗੇ।

ਦੱਖਣੀ ਬਾਈਪਾਸ ਅਤੇ ਲੁਧਿਆਣਾ ਬਠਿੰਡਾ ਪੈਕੇਜ ਵਰਗੇ ਪ੍ਰੋਜੈਕਟ ਬਹੁਤ ਹੀ ਮਜ਼ਬੂਤੀ ਨਾਲ ਐਨ.ਐਚ.ਏ.ਆਈ ਦੁਆਰਾ ਵਿਕਸਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਲੁਧਿਆਣਾ ਦਾ ਪ੍ਰਸ਼ਾਸਨ ਐਨ.ਐਚ.ਏ.ਆਈ ਦੁਆਰਾ ਜ਼ਿਲ੍ਹਾ ਲੁਧਿਆਣਾ ਵਿੱਚ ਸਾਰੇ ਪ੍ਰੋਜੈਕਟਾਂ ਦੇ ਵਿਕਾਸ ਨੂੰ ਸਿਰੇ ਚੜ੍ਹਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਨ੍ਹਾਂ ਹਾਈਵੇਅ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਪ੍ਰਾਪਤੀ ਦੇ ਕੁਝ ਮੁੱਦਿਆਂ ਨੂੰ ਜ਼ਮੀਨ ਮਾਲਕਾਂ ਨਾਲ ਤਾਲਮੇਲ ਬਣਾ ਕੇ ਹੱਲ ਕੀਤਾ ਜਾ ਰਿਹਾ ਹੈ। ਐਨ.ਐਚ.ਏ.ਆਈ . ਦੇ ਪ੍ਰਾਜੈਕਟ ਡਾਇਰੈਕਟਰ ਲੁਧਿਆਣਾ ਨੇ ਇਹ ਵੀ ਦੱਸਿਆ ਹੈ ਕਿ ਇਹ ਪ੍ਰੋਜੈਕਟ ਜ਼ਮੀਨ ਦਾ ਕਬਜ਼ਾ ਲੈਣ ਤੋਂ ਬਾਅਦ ਸ਼ੁਰੂ ਕੀਤੇ ਜਾਣਗੇ, ਜਿਸ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਲੁਧਿਆਣਾ ਸੰਪੂਰਨ ਸਹਿਯੋਗ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ABVP ਦੀ ਜਿੱਤ ‘ਤੇ AAP/ASAP ਨੇ ਚੁੱਕੇ ਸਵਾਲ, ਹਾਈ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ, 31 ਅਗਸਤ:ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ...

  ਮੂਡ ਸਵਿੰਗ ਸਮਝ ਕੇ ਨਾ ਕਰੋ ਨਜ਼ਰਅੰਦਾਜ਼, ਬੱਚੇ ‘ਚ ਨਸ਼ੇ ਦੀ ਲਤ ਦੇ ਹੋ ਸਕਦੇ ਨੇ ਸੰਕੇਤ

ਚੰਡੀਗੜ੍ਹ; 31 ਅਗਸਤ 2026:ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ...

ਨੇਪਾਲ ਚ ਹੜ੍ਹ ਦੇ ਪਾਣੀ ‘ਚ ਰੁੜ੍ਹਿਆ ਬੈਂਕ ਦਾ ਲਾਕਰ, ਲੋਕਾਂ ਨੇ ਲੁੱਟੇ 92 ਲੱਖ 68 ਹਜ਼ਾਰ 505 ਨੇਪਾਲੀ ਰੁਪਏ

ਨੇਪਾਲ ਤਿੱਬਤ ‘ਚ ਆਏ ਹੜ੍ਹ ਵਿਚ ਮਰਨ ਵਾਲਿਆਂ ਦਾ ਅੰਕੜਾ 682 ਹੋ ਗਿਆ ਹੈ।...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32 ਹਲਕਿਆਂ ਲਈ ਕੋ-ਆਰਡੀਨੇਟਰ ਨਿਯੁਕਤ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼...

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ ਬੱਸ ਸਟੈਂਡ ਤੋਂ ਤੜਕੇ ਇੱਕ ਚੋਰ ਪ੍ਰਾਈਵੇਟ ਬੱਸ ਭਜਾ ਕੇ ਲੈ ਗਿਆ। ਚੋਰੀ...

ਪੁਲੀਸ ਕਾਂਸਟੇਬਲ ਗੁਰਪ੍ਰੀਤ ਸਿੰਘ ਬਣਿਆ ਕਰੋੜਪਤੀ

ਫਿਰੋਜ਼ਪੁਰ ਨੇੜਲੇ ਪਿੰਡ ਮੱਲਵਾਲ ਕਦੀਮ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ‘ਰੱਖੜੀ ਬੰਪਰ ਡਰਾਅ’ ਵਿੱਚ...

 ਭਰਾਵਾਂ ਵੱਲੋਂ ਅਣਖ਼ ਖ਼ਾਤਰ ਜੀਜੇ ਦਾ ਕਤਲ

ਇੱਥੇ ਦੋ ਸਕੇ ਭਰਾਵਾਂ ਨੇ ਆਪਣੀ ਭੈਣ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਤੇਜ਼ਧਾਰ...