November 23, 2026, 10:50 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 28 ਜੂਨ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...