June 28, 2026, 12:09 am
----------- Advertisement -----------
HomeNewsLatest Newsਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ...

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

Published on

----------- Advertisement -----------

ਹੁਸ਼ਿਆਰਪੁਰ, 29 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਥੀਮ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਪੁਲਿਸ ਲਾਈਨ ਗਰਾਊਂਡ ਵਿਚ ਕੀਤਾ ਗਿਆ, ਜਿਸ ਵਿਚ ਫੁੱਟਬਾਲ, ਬਾਸਕਿਟਬਾਲ ਅਤੇ ਕਬੱਡੀ ਦੀਆਂ 34 ਟੀਮਾਂ ਨੇ ਭਾਗ ਲਿਆ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰੰਮ ਸ਼ੰਕਰ ਜਿੰਪਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐਸ.ਐਸ.ਪੀ ਸੁਰੇਂਦਰ ਲਾਂਬਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਬ੍ਰੰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਵਿਚ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪਿੰਡ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਆਯੋਜਿਤ ਇਨ੍ਹਾਂ ਖੇਡ ਆਯੋਜਨਾਂ ਨਾਲ ਨੌਜਾਵਾਨਾਂ ਦਾ ਧਿਆਨ ਖੇਡਾਂ ਵਾਲੇ ਪਾਸੇ ਗਿਆ ਹੈ ਅਤੇ ਜੋ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋ ਗਿਆ , ਉਹ ਕਦੇ ਵੀ ਨਸ਼ੇ ਵੱਲ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਕੰਮ ਕਰ ਰਿਹਾ ਹੈ, ਪਰੰਤੂ ਪ੍ਰਸ਼ਾਸਨ ਵੀ ਤਾਂ ਹੀ ਕਾਮਯਾਬ ਹੋ ਸਕਦਾ ਹੈ, ਜਦ ਲੋਕਾਂ ਦਾ ਪੂਰਾ ਸਹਿਯੋਗ ਮਿਲੇ। ਇਸ ਲਈ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ, ਤਾਂ ਜੋ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਸੀਂ ਸਾਰੇ ਮੁੱਖ ਮੰਤਰੀ ਪੰਜਾਬ ਦੇ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਮਿਲ ਕੇ ਸਾਕਾਰ ਕਰਾਂਗੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ੇ ਦੀ ਪੂਰਨ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਜ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਾ ਛੱਡਣ ਤੋਂ ਬਾਅਦ ਇਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...