June 12, 2026, 6:20 pm
----------- Advertisement -----------
HomeNewsBreaking Newsਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦਾ ਔਰੇਂਜ ਅਲਰਟ, ਮਾਝੇ 'ਚ ਸਵੇਰ...

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ, ਮਾਝੇ ‘ਚ ਸਵੇਰ ਤੋਂ ਹੀ ਪੈ ਰਿਹਾ ਮੀਂਹ

Published on

----------- Advertisement -----------
  • ਹੋਰਾਂ ‘ਚ ਯੈਲੋ ਅਲਰਟ ਜਾਰੀ

ਚੰਡੀਗੜ੍ਹ, 30 ਜੂਨ 2024 – ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ, ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ 3 ਵਜੇ ਤੋਂ ਮੀਂਹ ਸ਼ੁਰੂ ਹੋ ਗਿਆ ਸੀ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿੱਚ ਵੀ ਬੱਦਲ ਛਾਏ ਹੋਏ ਹਨ ਅਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਆਈਐਮਡੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮਾਨਸੂਨ ਦੋ ਦਿਨ ਪਹਿਲਾਂ ਹੀ ਪੰਜਾਬ ਵਿੱਚ ਪਹੁੰਚਿਆ ਹੈ। ਮਾਨਸੂਨ ਨੇ ਇਹ ਐਂਟਰੀ ਹਿਮਾਚਲ ਪ੍ਰਦੇਸ਼ ਤੋਂ ਪਠਾਨਕੋਟ ਦੇ ਰਸਤੇ ਕੀਤੀ। ਪਰ ਦੋ ਦਿਨਾਂ ਤੋਂ ਪੰਜਾਬ ਵਿੱਚ ਮਾਨਸੂਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਆਈਐਮਡੀ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਬਿਹਤਰ ਬਾਰਿਸ਼ ਦੇਵੇਗਾ। ਆਉਣ ਵਾਲੇ 2-3 ਦਿਨਾਂ ‘ਚ ਮਾਨਸੂਨ ਆਪਣੀ ਸਥਿਤੀ ਬਦਲ ਕੇ ਪੰਜਾਬ ਦੇ ਕੁਝ ਹੋਰ ਸੂਬਿਆਂ ‘ਚ ਸਰਗਰਮ ਹੋ ਜਾਵੇਗਾ।

ਆਈਐਮਡੀ ਮੁਤਾਬਕ ਮਾਨਸੂਨ ਦੇ ਆਮ ਨਾਲੋਂ ਬਿਹਤਰ ਰਹਿਣ ਦੀ ਉਮੀਦ ਹੈ। ਪਰ ਜੇਕਰ ਜੂਨ ਮਹੀਨੇ ਦੀ ਗੱਲ ਕਰੀਏ ਤਾਂ 1 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ। ਆਮ ਤੌਰ ‘ਤੇ ਪੰਜਾਬ ‘ਚ ਇਨ੍ਹਾਂ 29 ਦਿਨਾਂ ‘ਚ 49.7 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਸਾਲ ਹੁਣ ਤੱਕ ਸਿਰਫ 25.6 ਮਿਲੀਮੀਟਰ ਬਾਰਿਸ਼ ਹੀ ਹੋਈ ਹੈ, ਜੋ ਕਿ ਆਮ ਨਾਲੋਂ 48 ਫੀਸਦੀ ਘੱਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...