October 27, 2026, 8:10 pm
----------- Advertisement -----------
HomeNewsBreaking Newsਹੁਸ਼ਿਆਰਪੁਰ ਸਮੇਤ ਅੰਮ੍ਰਿਤਸਰ-ਜਲੰਧਰ 'ਚ ਮਾਨਸੂਨ ਸਰਗਰਮ1-2 ਜੁਲਾਈ ਨੂੰ ਭਾਰੀ ਮੀਂਹ ਦੀ ਚੇਤਾਵਨੀ

ਹੁਸ਼ਿਆਰਪੁਰ ਸਮੇਤ ਅੰਮ੍ਰਿਤਸਰ-ਜਲੰਧਰ ‘ਚ ਮਾਨਸੂਨ ਸਰਗਰਮ1-2 ਜੁਲਾਈ ਨੂੰ ਭਾਰੀ ਮੀਂਹ ਦੀ ਚੇਤਾਵਨੀ

Published on

----------- Advertisement -----------

ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ ‘ਤੇ ਦੋ ਦਿਨਾਂ ਤੋਂ ਰੁਕੀ ਮਾਨਸੂਨ ਨੇ ਹੁਣ ਜ਼ੋਰ ਫੜ ਲਿਆ ਹੈ। ਮਾਨਸੂਨ ਅੱਗੇ ਵਧਿਆ ਹੈ ਅਤੇ ਮਾਝੇ ਅਤੇ ਦੁਆਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਭਲਕੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਨਮੀ ਕਾਰਨ ਪ੍ਰੇਸ਼ਾਨੀ ਹੋਵੇਗੀ।

ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ ‘ਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਨਾਲ ਹੀ 27 ਤੋਂ 29 ਜੂਨ ਤੱਕ ਪਠਾਨਕੋਟ ਅਤੇ ਹਿਮਾਚਲ ਸਰਹੱਦ ‘ਤੇ ਰੁਕਿਆ ਮਾਨਸੂਨ ਅੱਜ ਅੱਗੇ ਵਧ ਗਿਆ ਹੈ। ਮਾਨਸੂਨ ਨੇ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਨੂੰ ਕਵਰ ਕੀਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਜੇਕਰ ਮਾਨਸੂਨ ਦੀ ਰਫ਼ਤਾਰ ਚੰਗੀ ਰਹੀ ਤਾਂ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...