November 24, 2026, 7:44 pm
----------- Advertisement -----------
HomeNewsBreaking Newsਨਾਭਾ 'ਚ ਵਾਤਾਵਰਨ ਨੂੰ ਬਚਾਉਣ ਲਈ ਮੇਰੇ ਹਾਣੀ - ਮਿੱਟੀ, ਹਵਾ ਪਾਣੀ...

ਨਾਭਾ ‘ਚ ਵਾਤਾਵਰਨ ਨੂੰ ਬਚਾਉਣ ਲਈ ਮੇਰੇ ਹਾਣੀ – ਮਿੱਟੀ, ਹਵਾ ਪਾਣੀ ਕਰਵਾਇਆ ਗਿਆ ਪ੍ਰੋਗਰਾਮ

Published on

----------- Advertisement -----------

ਅੱਜ  ਸੰਵਾਦ ਗਰੁੱਪ ਹਰਿਆਵਲ ਪੰਜਾਬ ਅਤੇ ਸੇਵਾ ਭਾਰਤੀ ਨਾਮਕ ਸੰਸਥਾਵਾਂ ਵੱਲੋਂ ਇਲਾਕੇ ਦੇ ਵਿਦਿਆਰਥੀਆਂ ਨਾਲ ਵਾਤਾਵਰਨ ਨੂੰ ਕਿਵੇਂ ਬਚਾਇਆ ਜਾ ਸਕੇ।  ਲੰਮੀ ਪਰ ਰੌਚਕ ਵਿਚਾਰ ਚਰਚਾ ਕੀਤੀ ਗਈ। 4 ਘੰਟੇ ਤੋਂ ਉੱਪਰ ਚੱਲੀ ਇਸ ਚਰਚਾ ਵਿੱਚ ਵਿਦਿਆਰਥੀਆਂ ਨੇ ਵਿਕਾਸ ਨੂੰ ਪਰਿਭਾਸ਼ਿਤ ਕਰਦੇ ਹੋਏ ਇਸਦੇ ਮਾਇਨੇ ਸਮਝਣ ਦੀ ਕੋਸ਼ਿਸ਼ ਕੀਤੀ ਅਤੇ ਵਿਕਸਿਤ ਸ਼ਹਿਰਾਂ ਵਿੱਚ ਹਵਾ ਮਿੱਟੀ ਪਾਣੀ ਦੀ ਉਪਲਭਦਤਾ, ਕੀਮਤ ਤੇ ਇਹਨਾਂ ਉੱਪਰ ਕਿਸਦਾ ਕਬਜ਼ਾ ਹੋ ਰਿਹਾ ਹੈ ਇਸ ਬਾਰੇ ਚਰਚਾ ਕੀਤੀ।

200 ਵਿਦਿਆਰਥੀਆਂ ਨੂੰ ਪਹਿਲਾਂ 20 ਗਰੁੱਪਾਂ ਵਿੱਚ ਵੰਡ ਕੇ ਕੁਝ ਵਿਚਾਰਾਂ ਉੱਪਰ ਚਰਚਾ ਕਾਰਵਾਈ ਗਈ ਫਿਰ ਉਹਨਾਂ ਨੇ ਵਾਤਾਵਰਨ ਪ੍ਰੇਮੀਆਂ ਨਾਲ ਸਵਾਲ ਜਵਾਬ ਕੀਤੇ।

 ਇਸ ਸਮਾਗਮ ਵਿੱਚ ਮੱਤੇਵਾੜਾ ਜੰਗਲ ਦੀ ਰੱਖਿਆ ਲਈ ਬਣੀ ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰ ਜਸਕੀਰਤ ਸਿੰਘ ਖ਼ਾਸ ਤੌਰ ਤੇ ਪਹੁੰਚੇ।

ਉਹਨਾਂ ਨੇ ਜੰਗਲ ਦੇ ਸੰਘਰਸ਼ ਦੇ ਨਾਲ ਨਾਲ ਬੱਚਿਆਂ ਨੂੰ ਲੁਧਿਆਣਾ ਦੇ ਬੁੱਢੇ ਦਰਿਆ ਅਤੇ ਸਤਲੁਜ ਨਦੀ ਦੇ ਪ੍ਰਦੂਸ਼ਣ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਪਲਾਸਟਿਕ ਪੈਕਿੰਗ, ਨਦੀਆਂ ਦੇ ਪ੍ਰਦੂਸ਼ਣ ਆਦਿ ਨੂੰ ਲੈਕੇ ਬੱਚਿਆਂ ਨੇ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਆਂ ਹੋਏ ਸਵਾਲ ਕੀਤੇ ਤੇ ਪੁੱਛਿਆ ਕਿ ਅਜਿਹੀ ਹਾਲਤਾਂ ਵਿੱਚ ਆਮ ਲੋਕ ਕੀ ਕਰ ਸਕਦੇ ਹਨ। ਬੱਚਿਆਂ ਨੂੰ ਨਾਭੇ ਦੇ ਕੂੜਾ ਪ੍ਰਬੰਧਨ ਬਾਰੇ ਇੱਕ ਵੀਡਿਉ ਵੀ ਦਿਖਾਈ ਗਈ ਤੇ ਦੱਸਿਆ ਗਿਆ ਕਿ ਪਿਛਲੇ ਦੋ ਮਹੀਨੇ ਕੂੜੇ ਨੂੰ ਅੱਗ ਲੱਗੀ ਰਹੀ ਪਰ ਪ੍ਰਸ਼ਾਸਨ ਨੇ ਇਸ ਬਾਬਤ ਕੋਈ ਉਪਰਾਲਾ ਨਾ ਕੀਤਾ ਤੇ ਆਖਰ ਬਰਸਾਤ ਨਾਲ ਹੀ ਇਹ ਅੱਗ ਬੁੱਝੀ।

ਸੰਵਾਦ ਗਰੁੱਪ ਦੇ ਸੰਯੋਜਕ ਰਾਜੇਸ਼ ਢੀਂਗਰਾ ਨੇ ਇਸ ਸਮਾਗਮ ਵਿੱਚ ਸ਼ਾਮਲ ਵੱਖ ਵੱਖ ਸੰਸਥਾਵਾਂ ਦਾ ਧੰਨਵਾਦ ਕੀਤਾ।

 ਇਸ ਮੌਕੇ ਸੇਵਾ ਭਾਰਤੀ ਦੇ ਚੰਦਰ ਸ਼ੇਖਰ, ਹਰਿਆਵਲ ਪੰਜਾਬ ਦੇ ਗਿਰਧਾਰੀ ਲਾਲ ਅਤੇ ਸੰਵਾਦ ਗਰੁੱਪ ਤੋਂ ਸਨੀ ਰਹੇਜਾ, ਰਾਜਿੰਦਰ ਸਿੰਘ ਸਿੱਧੂ ਆਦਿ ਮੋਹਤਵਰਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਵਾਤਾਵਰਨ ਦੇ ਮੁੱਦੇ ਉੱਪਰ ਸੰਤੁਸ਼ਟ ਕਰੇ ਬਿਨਾਂ ਸਰਕਾਰ ਨੂੰ ਕਾਮਯਾਬ ਨਾ ਮੰਨਿਆ ਜਾਵੇ, ਇਸ ਪ੍ਰੋਗਰਾਮ ਰਾਹੀਂ ਇਸ ਵਿਚਾਰ ਦੀ ਨਿਸ਼ਾਨਦੇਹੀ ਕੀਤੀ ਗਈ।

ਇਸ ਮੌਕੇ ਬੱਚਿਆਂ ਨੂੰ ਸੋਪਾਨ ਜੋਸ਼ੀ ਦੀ ਕਿਤਾਬ ਜਲ ਥਲ ਮਲ ਵੰਡੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...