November 15, 2026, 5:05 am
----------- Advertisement -----------
HomeNewsLatest Newsਸੰਗਰੂਰ: ਡਿਪਟੀ ਕਮਿਸ਼ਨਰ ਵੱਲੋਂ ਹਰ ਹਫਤੇ ਸਬ ਡਵੀਜ਼ਨਾਂ ਵਿੱਚ 2-2 ਲੋਕ ਸੁਵਿਧਾ...

ਸੰਗਰੂਰ: ਡਿਪਟੀ ਕਮਿਸ਼ਨਰ ਵੱਲੋਂ ਹਰ ਹਫਤੇ ਸਬ ਡਵੀਜ਼ਨਾਂ ਵਿੱਚ 2-2 ਲੋਕ ਸੁਵਿਧਾ ਕੈਂਪ ਲਗਾਉਣ ਦੇ ਆਦੇਸ਼

Published on

----------- Advertisement -----------

ਸੰਗਰੂਰ, 1 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹਈਆ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਜਿਲਾ ਸੰਗਰੂਰ ਵਿੱਚ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਪੜਾਅਵਾਰ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀਆਂ ਸਮੂਹ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟਰੇਟ ਨੂੰ ਹਰ ਹਫਤੇ ਸਬ ਡਵੀਜ਼ਨ ਵਿੱਚ 2-2 ਲੋਕ ਸੁਵਿਧਾ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫਤਰਾਂ ਵਿੱਚ ਆਪਣੇ ਕੰਮਕਾਰ ਕਰਵਾਉਣ ਲਈ ਗੇੜੇ ਨਾ ਲਗਾਉਣੇ ਪੈਣ ਅਤੇ ਉਹਨਾਂ ਨੂੰ ਵਿਭਾਗਾਂ ਨਾਲ ਸਬੰਧਤ ਜਰੂਰਤਾਂ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਹਾਸਲ ਹੋ ਸਕਣ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੇ ਵਿੱਚ ਆਮ ਲੋਕਾਂ ਦੀ ਸੁਵਿਧਾ ਲਈ ਮਾਲ ਵਿਭਾਗ, ਕਿਰਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੁਲਿਸ ਵਿਭਾਗ ਆਦਿ ਨਾਲ ਸਬੰਧਤ ਕੰਮਾਂਕਾਰਾਂ ਦਾ ਨਿਪਟਾਰਾ ਕਰਨ ਲਈ ਵਿਭਾਗੀ ਟੀਮਾਂ ਤਾਇਨਾਤ ਹੋਣਗੀਆਂ ਜਿੱਥੇ ਕਿ ਕੈਂਪਾਂ ਦੇ ਦੌਰਾਨ ਲੋਕਾਂ ਕੋਲੋਂ ਬਿਨੇ ਪੱਤਰ ਲੈ ਕੇ ਨਿਰਧਾਰਤ ਸਮੇਂ ਅੰਦਰ ਉਹਨਾਂ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾ ਇਹ ਵੀ ਦੱਸਿਆ ਕਿ ਸੰਬੰਧਿਤ ਸਬ ਡਵੀਜ਼ਨਾਂ ਵਿੱਚ ਪਟਵਾਰ ਸਰਕਲਾਂ ਦੇ ਆਧਾਰ ਤੇ ਲਗਾਏ ਜਾਣ ਵਾਲੇ ਲੋਕ ਸੁਵਿਧਾ ਕੈਂਪਾਂ ਬਾਰੇ ਅੱਗੇ ਇਥੇ ਪ੍ਰਚਾਰ ਹਿਤ ਪੰਚਾਇਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਬੰਧਿਤ ਪਿੰਡਾਂ ਦੇ ਲੋਕ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਣ।
ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਹੇਠ ਐਸ.ਡੀ.ਐਮ ਧੂਰੀ ਅਮਿਤ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਜੁਲਾਈ ਨੂੰ ਧੂਰੀ ਦੇ ਪਿੰਡ ਭਲਵਾਨ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਜਿਹਾ ਹੀ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਭਲਵਾਨ, ਭੁੱਲਰਹੇੜੀ ਭੋਜੋਵਾਲੀ ਅਤੇ ਪਲਸੌਰ ਪਟਵਾਰ ਸਰਕਲਾਂ ਦੇ ਕੰਮ ਕੀਤੇ ਜਾਣਗੇ। ਉਹਨਾਂ ਨੇ ਸੰਬੰਧਿਤ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਇਸ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...