ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਝੌਂਕ ਟਹਿਲ ਦੇ ਰਹਿਣ ਵਾਲੇ ਸੁਖਦੇਵ ਸਿੰਘ ਦੀ ਪਾਕਿਸਤਾਨ ਤੋਂ ਪਰਤਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇ ਨਾਲ ਪਾਕਿਸਤਾਨ ਗਏ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਵਾਪਸ ਪਰਤਦੇ ਸਮੇਂ ਜਿਵੇਂ ਹੀ ਉਹ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਝੋਕ ਟਹਿਲ ਸਿੰਘ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਲਿਆਂਦੀ ਗਈ ਹੈ, ਜਿੱਥੇ ਪਿੰਡ ਦੇ ਸ਼ਮਸਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਧਾਰਮਿਕ ਬਿਰਤੀ ਵਾਲੇ ਸੁਖਦੇਵ ਸਿੰਘ ਦੇ ਬੇਵਕਤੀ ਅਕਾਲ ਚਲਾਣੇ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਹੈ।
----------- Advertisement -----------
ਪਾਕਿਸਤਾਨ ‘ਚ ਫ਼ਿਰੋਜ਼ਪੁਰ ਦੇ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published on
----------- Advertisement -----------
----------- Advertisement -----------












