November 15, 2026, 5:05 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ, 46000 ਬੱਚਿਆਂ ਨੂੰ...

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ, 46000 ਬੱਚਿਆਂ ਨੂੰ ਕੀਤਾ ਜਾਵੇਗਾ ਕਵਰ

Published on

----------- Advertisement -----------

ਫ਼ਾਜ਼ਿਲਕਾ 1 ਜੁਲਾਈ- ਬਰਸਾਤਾਂ ਦੇ ਮੌਸਮ ਦੌਰਾਨ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਉਣ ਵਾਸਤੇ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ “ ਸਟਾਪ ਡਾਇਰੀਆ “ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਲਗਭਗ 46000 ਬੱਚਿਆਂ ਨੂੰ ਘਰ-ਘਰ ਜਾ ਕੇ 2 ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ। 2 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜਿੰਕ ਦੀਆਂ 14-14 ਗੋਲੀਆਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ ਸਟਾਪ ਡਾਇਰੀਆ ” ਮੁਹਿੰਮ ਸਬੰਧੀ ਮੁਹਿੰਮ ਨੂੰ ਲਾਂਚ ਕਰਨ ਸਮੇਂ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਚਿਆਂ ਦੀ ਸਿਹਤ ਨੂੰ ਲੈ ਕੇ ਸਮੇਂ-ਸਮੇਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਦੇ ਹਨ ਜਿਸ ਤਹਿਤ ਮੁਹਿੰਮ ਚਲਾ ਕੇ ਬਚਿਆਂ ਨੂੰ ਸਿਹਤ ਪ੍ਰਤੀ ਧਿਆਨ ਰੱਖਣ ਅਤੇ ਮੁਹਿੰਮ ਨਾਲ ਸਬੰਧਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਮੌਸਮ ਦੇ ਬਦਲਾਅ ਦੇ ਅਨੁਸਾਰ ਬਚਿਆਂ ਦੀ ਸਿਹਤ ਨੂੰ ਨੁਕਸਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀ ਡਾਇਰੀਆ ਕਾਰਨ ਹੋਣ ਵਾਲੀ ਮੌਤ ਦੀ ਦਰ ਨੂੰ ਘਟਾਉਣਾ ਹੈ।

ਇਸ ਮੌਕੇ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਅਤੇ ਡਾ. ਹਰਵਿੰਦਰ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ, ਜਿਨ੍ਹਾਂ ਨੂੰ ਓ.ਆਰ.ਐੱਸ. ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਦਸਤ ਕਾਰਨ ਹੋਣ ਵਾਲੀਆਂ ਲਗਭਗ ਸਾਰੀਆਂ ਮੌਤਾਂ ਨੂੰ ਓਰਲ ਰੀਹਾਈਡਰੇਸ਼ਨ ਸਾਲਟ (ਓ.ਆਰ.ਐਸ) ਦੀ ਸਹੀ ਮਾਤਰਾ ਅਤੇ ਜ਼ਿੰਕ ਦੀਆਂ ਗੋਲੀਆਂ ਦੀ ਖੁਰਾਕ ਦੇ ਨਾਲ-ਨਾਲ ਬੱਚੇ ਦੁਆਰਾ ਲੋੜੀਂਦੀ ਪੋਸ਼ਣ ਦੇ ਸੇਵਨ ਨਾਲ ਰੋਕਿਆ ਜਾ ਸਕਦਾ ਹੈ।

ਡਾ. ਕਵਿਤਾ ਸਿੰਘ ਜਿਲਾ ਪਰਿਵਾਰ ਭਲਾਈ ਅਫਸਰ ਨੇ ਡਾਇਰੀਆ ਕਾਰਨ ਜ਼ੀਰੋ ਮੌਤਾਂ ਦੇ ਟੀਚੇ ਦੀ ਪ੍ਰਾਪਤੀ ਲਈ ਜਨਤਾ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿਲਾ ਫ਼ਾਜ਼ਿਲਕਾ ਅਧੀਨ ਸਾਰੇ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਸਿਹਤ ਕਰਮਚਾਰੀ ਓ.ਆਰ.ਐਸ ਤਿਆਰ ਕਰਨ ਦੇ ਤਰੀਕੇ ਬਾਰੇ ਲੋਕਾਂ ਨੂੰ ਦੱਸ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਹਰ ਘਰ ਵਿੱਚ ਪਹੁੰਚ ਕੇ ਲੋਕਾਂ ਨੂੰ ਦਸਤ ਦੇ ਇਲਾਜ ਅਤੇ ਰੋਕਥਾਮ ਦੇ ਉਪਾਅ ਪ੍ਰਤੀ ਜਾਗਰੂਕ ਕਰਨਗੇ।

ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾਕਟਰ ਏਰਿਕ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਫ ਪਾਣੀ ਪੀਣਾ ਚਾਹੀਦਾ ਹੈ , ਪੀਣ ਵਾਲੇ ਪਾਣੀ ਨੂੰ ਹਮੇਸ਼ਾ ਢੱਕ ਕੇ ਰੱਖੋ ,ਆਪਣਾ ਆਲਾ-ਦੁਆਲਾ ਸਾਫ਼ ਰੱਖੋ । ਘੱਟੋ-ਘੱਟ ਛੇ ਮਹੀਨੇ ਤੱਕ ਮਾਂ ਦਾ ਦੁੱਧ ਪਿਲਾਉਣ ਅਤੇ ਸਮੇਂ-ਸਮੇਂ ਸਿਰ ਆਪਣੇ ਹੱਥ ਧੋਵੋ। ਇਨ੍ਹਾਂ ਸਾਰਿਆਂ ਉਪਰਾਲਿਆਂ ਨਾਲ ਅਤੇ ਉਚਿਤ ਪੋਸ਼ਣ ਨਾਲ ਦਸਤ ਨੂੰ ਰੋਕਿਆ ਜਾ ਸਕਦਾ ਹੈ।ਦਸਤ ਨੂੰ ਰੋਕਣ ਲਈ ਸਵੱਛਤਾ ਬਣਾਈ ਰੱਖਣ ਦੀ ਜ਼ਰੂਰਤ ਹੈ ਅਤੇ ਬਿਮਾਰੀ ਦੇ ਇਲਾਜ ਲਈ ਓ.ਆਰ.ਐੱਸ. ਅਤੇ ਜ਼ਿੰਕ ਥੈਰੇਪੀ ਕਾਰਗਰ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...