September 16, 2026, 7:19 am
----------- Advertisement -----------
HomeNewsLatest Newsਨਵਾਂਸ਼ਹਿਰ 'ਚ ਕੋਰਟ ਦੀ ਲਿਫਟ 'ਚ ਫਸੀਆਂ 2 ਔਰਤਾਂ; ਜਾਣੋ ਕਿੰਝ ਟਲਿਆ...

ਨਵਾਂਸ਼ਹਿਰ ‘ਚ ਕੋਰਟ ਦੀ ਲਿਫਟ ‘ਚ ਫਸੀਆਂ 2 ਔਰਤਾਂ; ਜਾਣੋ ਕਿੰਝ ਟਲਿਆ ਵੱਡਾ ਹਾਦਸਾ

Published on

----------- Advertisement -----------

ਨਵਾਂਸ਼ਹਿਰ ਸਥਿਤ ਨਵੀਂ ਅਦਾਲਤ ‘ਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਿੱਥੇ ਚੱਲਦੀ ਲਿਫਟ ਰੁਕ ਗਈ। ਲਿਫਟ ਖਰਾਬ ਹੋਣ ਕਾਰਨ ਵ੍ਹੀਲ ਚੇਅਰ ‘ਤੇ ਬੈਠੀ ਇਕ ਬਜ਼ੁਰਗ ਔਰਤ ਅਤੇ ਇਕ ਹੋਰ ਔਰਤ ਕਰੀਬ ਅੱਧਾ ਘੰਟਾ ਲਿਫਟ ‘ਚ ਫਸੇ ਰਹੇ।
ਲਿਫਟ ‘ਚ ਫਸ ਜਾਣ ਕਾਰਨ ਕਾਫੀ ਹੰਗਾਮਾ ਹੋਇਆ। ਜਿਸ ਕਾਰਨ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਲਿਫਟ ਆਪਰੇਟਰ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਲਿਫਟ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਜਾਣਕਾਰੀ ਅਨੁਸਾਰ ਲਿਫਟ ਦੇ ਸ਼ੀਸ਼ੇ ਤੋੜ ਕੇ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਵ੍ਹੀਲ ਚੇਅਰ ‘ਤੇ ਬੈਠੀ ਬਜ਼ੁਰਗ ਮਾਤਾ ਦੀ ਹਾਲਤ ਵਿਗੜ ਗਈ ਸੀ। ਜਿਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢ ਕੇ ਪੀਣ ਲਈ ਪਾਣੀ ਆਦਿ ਦਿੱਤਾ ਗਿਆ।
ਜਾਣਕਾਰੀ ਦਿੰਦੇ ਹੋਏ ਲੋਕਾਂ ਨੇ ਦੱਸਿਆ ਕਿ ਇਸ ਦੌਰਾਨ ਕੋਈ ਵੱਡਾ ਹਾਦਸਾ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਲੋਕ ਆਪਣੇ ਨਿੱਜੀ ਕੰਮਾਂ ਲਈ ਨਿੱਤ ਨਵੀਂ ਅਦਾਲਤ ਵਿੱਚ ਆਉਂਦੇ-ਜਾਂਦੇ ਰਹਿੰਦੇ ਹਨ। ਇਸ ਲਿਫਟ ਦੀ ਵਰਤੋਂ ਰੋਜ਼ਾਨਾ ਲੋੜਵੰਦ ਲੋਕ ਕਰਦੇ ਹਨ। ਉਨ੍ਹਾਂ ਅਦਾਲਤੀ ਅਧਿਕਾਰੀਆਂ ਨੂੰ ਲਿਫਟ ਦੀ ਜਲਦੀ ਮੁਰੰਮਤ ਕਰਵਾਉਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...