August 10, 2026, 9:37 pm
----------- Advertisement -----------
HomeNewsBreaking Newsਹਰਿਆਣਾ 'ਚ ਚੱਲਦੀ ਮਾਲ ਗੱਡੀ 'ਚੋਂ ਡਿੱਗੇ ਕੰਟੇਨਰ, ਬਿਜਲੀ ਦੀਆਂ ਲਾਈਨਾਂ ਅਤੇ...

ਹਰਿਆਣਾ ‘ਚ ਚੱਲਦੀ ਮਾਲ ਗੱਡੀ ‘ਚੋਂ ਡਿੱਗੇ ਕੰਟੇਨਰ, ਬਿਜਲੀ ਦੀਆਂ ਲਾਈਨਾਂ ਅਤੇ ਰੇਲਵੇ ਟਰੈਕ ਨੂੰ ਪੁੱਜਿਆ ਨੁਕਸਾਨ

Published on

----------- Advertisement -----------
  • ਦਿੱਲੀ-ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਰੋਕੀਆਂ ਗਈਆਂ

ਕਰਨਾਲ, 2 ਜੁਲਾਈ 2024 – ਹਰਿਆਣਾ ਦੇ ਕਰਨਾਲ ‘ਚ ਮੰਗਲਵਾਰ ਸਵੇਰੇ ਤਰਾਵੜੀ ਰੇਲਵੇ ਸਟੇਸ਼ਨ ਨੇੜੇ ਚੱਲਦੀ ਮਾਲ ਗੱਡੀ ਤੋਂ ਕਰੀਬ 10 ਡੱਬੇ (ਕੰਟੇਨਰ) ਡਿੱਗ ਗਏ। ਕੰਟੇਨਰ ਡਿੱਗਣ ਕਾਰਨ ਬਿਜਲੀ ਦੀਆਂ ਲਾਈਨਾਂ ਅਤੇ ਰੇਲਵੇ ਪਟੜੀਆਂ ਨੂੰ ਨੁਕਸਾਨ ਪੁੱਜਾ ਹੈ। ਰੇਲਵੇ ਅਧਿਕਾਰੀਆਂ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਟਰੇਨਾਂ ਨੂੰ ਬੰਦ ਕਰ ਦਿੱਤਾ ਹੈ।

ਸੂਚਨਾ ਮਿਲਣ ਤੋਂ ਬਾਅਦ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਅਤੇ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਕੰਟੇਨਰਾਂ ਨੂੰ ਟਰੈਕ ਤੋਂ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਵੀ ਜਾਣਕਾਰੀ ਹੈ ਕਿ ਮਾਲ ਗੱਡੀ ਦੇ ਪਿਛਲੇ ਪਹੀਏ ਪਟੜੀ ਤੋਂ ਉਤਰ ਗਏ ਹਨ। ਹਾਲਾਂਕਿ ਰੇਲਵੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਰੇਲਵੇ ਅਧਿਕਾਰੀਆਂ ਮੁਤਾਬਕ ਮੰਗਲਵਾਰ ਸਵੇਰੇ ਮਾਲ ਗੱਡੀ ਚੰਡੀਗੜ੍ਹ ਤੋਂ ਦਿੱਲੀ ਵੱਲ ਜਾ ਰਹੀ ਸੀ। ਤੜਕੇ 4.23 ਵਜੇ ਦੇ ਕਰੀਬ ਤਰਾਵੜੀ ਰੇਲਵੇ ਸਟੇਸ਼ਨ ਨੇੜੇ ਫਲਾਈਓਵਰ ਤੋਂ ਲੰਘ ਰਹੇ ਇਕ ਟਰੱਕ ਡਰਾਈਵਰ ਨੇ ਡਾਇਲ 112 ‘ਤੇ ਫੋਨ ਕਰਕੇ ਕੰਟੇਨਰ ਡਿੱਗਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਸ ਨੇ ਘਟਨਾ ਦੀ ਸੂਚਨਾ ਰੇਲਵੇ ਅਧਿਕਾਰੀਆਂ ਨੂੰ ਦਿੱਤੀ। ਇਸ ਤੋਂ ਬਾਅਦ ਸਾਰੇ ਮੌਕੇ ‘ਤੇ ਪਹੁੰਚ ਗਏ।

ਕਰੀਬ ਡੇਢ ਕਿਲੋਮੀਟਰ ਬਾਅਦ ਲੋਕੋ ਪਾਇਲਟ ਨੂੰ ਕੰਟੇਨਰ ਦੇ ਡਿੱਗਣ ਦਾ ਪਤਾ ਲੱਗਾ। ਇਸ ਤੋਂ ਬਾਅਦ ਮਾਲ ਗੱਡੀ ਨੂੰ ਰੋਕ ਦਿੱਤਾ ਗਿਆ। ਚੱਲਦੀ ਮਾਲ ਗੱਡੀ ਤੋਂ ਕੰਟੇਨਰ ਡਿੱਗਣ ਕਾਰਨ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ। ਇਸ ਤੋਂ ਇਲਾਵਾ ਰੇਲਵੇ ਟਰੈਕ ਵੀ ਨੁਕਸਾਨਿਆ ਗਿਆ।

ਕਰਨਾਲ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਸੰਜੇ ਸਕਸੈਨਾ ਨੇ ਦੱਸਿਆ ਕਿ ਤਰਾਵੜੀ ‘ਚ ਮਾਲ ਗੱਡੀ ਤੋਂ ਕੰਟੇਨਰ ਡਿੱਗਣ ਕਾਰਨ ਅਪ ਅਤੇ ਡਾਊਨ ਲਾਈਨ ਪ੍ਰਭਾਵਿਤ ਹੋਈ ਹੈ। ਉਂਚਾਹਰ ਐਕਸਪ੍ਰੈਸ ਅਤੇ ਆਮਰਪਾਲੀ ਐਕਸਪ੍ਰੈਸ ਨੂੰ ਡਾਇਵਰਟ ਕੀਤਾ ਗਿਆ ਹੈ। ਡਾਊਨ ਲਾਈਨ ਦੀਆਂ ਦੋ ਪੈਸੰਜਰ ਟਰੇਨਾਂ ਨੂੰ ਇੱਥੇ ਰੋਕਿਆ ਗਿਆ ਹੈ। ਰੇਲਵੇ ਲਾਈਨ ਨੂੰ ਬਹਾਲ ਕਰਨ ਵਿੱਚ ਕਿੰਨਾ ਸਮਾਂ ਲੱਗੇਗਾ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...