November 24, 2026, 2:45 pm
----------- Advertisement -----------
HomeNewsBreaking Newsਪੰਜਾਬ 'ਚ ਸਰਹੱਦ ਪਾਰ ਦਾ ਤਸਕਰ ਲੱਖਾ ਗ੍ਰਿਫਤਾਰ, ਅੰਮ੍ਰਿਤਸਰ ਪੁਲਿਸ ਨੇ 35...

ਪੰਜਾਬ ‘ਚ ਸਰਹੱਦ ਪਾਰ ਦਾ ਤਸਕਰ ਲੱਖਾ ਗ੍ਰਿਫਤਾਰ, ਅੰਮ੍ਰਿਤਸਰ ਪੁਲਿਸ ਨੇ 35 ਕਰੋੜ ਦੀ ਹੈਰੋਇਨ ਬਰਾਮਦ

Published on

----------- Advertisement -----------


ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਹੱਦ ਪਾਰ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਕਾਊਂਟਰ ਇੰਟੈਲੀਜੈਂਸ ਦੇ ਅੰਮ੍ਰਿਤਸਰ ਵਿੰਗ ਨੇ ਵੀ 5 ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਸਕੂਟਰ ਦੇ ਟਰੰਕ ਵਿੱਚ ਬਾਰਡਰ ਤੋਂ ਹੈਰੋਇਨ ਚੋਰੀ-ਛਿਪੇ ਲਿਆ ਰਹੇ ਸਨ।

ਜ਼ਿਕਰਯੋਗ ਹੈ ਕਿ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਲਖਵਿੰਦਰ ਲੱਖਾ ਨੂੰ ਖੇਮਕਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਖੇਪ ਲੈ ਕੇ ਅੰਮ੍ਰਿਤਸਰ ਆ ਰਿਹਾ ਸੀ।

ਦੱਸ ਦਈਏ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਪਹਿਲੇ ਮਾਮਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ।

ਜਦੋਂਕਿ ਦੂਜੇ ਮਾਮਲੇ ਵਿੱਚ ਸਰਹੱਦੀ ਪਿੰਡ ਰਣੀਕੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਖੇਪ ਲੈ ਕੇ ਪੁੱਜੇ ਸਨ।

ਅੰਮ੍ਰਿਤਸਰ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...