October 27, 2026, 3:24 am
----------- Advertisement -----------
HomeNewsLatest Newsਹਾਥਰਸ ਹਾਦਸਾ: 100 ਤੋਂ ਪਾਰ ਹੋਈ ਮ੍ਰਿਤਕਾਂ ਦੀ ਗਿਣਤੀ, ਯੋਗੀ ਆਦਿਤਿਆਨਾਥ ਨੇ...

ਹਾਥਰਸ ਹਾਦਸਾ: 100 ਤੋਂ ਪਾਰ ਹੋਈ ਮ੍ਰਿਤਕਾਂ ਦੀ ਗਿਣਤੀ, ਯੋਗੀ ਆਦਿਤਿਆਨਾਥ ਨੇ ਹਾਦਸੇ ‘ਤੇ ਜਤਾਇਆ ਦੁੱਖ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡੀ ਘਟਨਾ ਵਾਪਰੀ। ਭੋਲੇ ਬਾਬਾ ਦੇ ਸਤਿਸੰਗ ਦੌਰਾਨ ਅਚਾਨਕ ਭਗਦੜ ਮੱਚ ਗਈ। ਜਿਸ ਕਾਰਨ ਉਥੇ ਪਹੁੰਚੇ ਸੈਂਕੜੇ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਦੇ ਆਧਾਰ ‘ਤੇ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 100 ਨੂੰ ਪਾਰ ਕਰ ਗਈ ਹੈ।ਕਈਆਂ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ। ਅਜਿਹੇ ‘ਚ ਇਹ ਗਿਣਤੀ ਹੋਰ ਵਧ ਸਕਦੀ ਹੈ।
ਮਰਨ ਵਾਲਿਆਂ ਵਿਚ ਹਾਥਰਸ ਅਤੇ ਏਟਾ ਦੇ ਨਿਵਾਸੀ ਹਨ। ਮ੍ਰਿਤਕਾਂ ਨੂੰ ਅਲੀਗੜ੍ਹ ਅਤੇ ਏਟਾ ਲਿਜਾਇਆ ਗਿਆ ਹੈ। ਡੀਐਮ ਆਸ਼ੀਸ਼ ਕੁਮਾਰ ਅਤੇ ਐਸਪੀ ਨਿਪੁਨ ਅਗਰਵਾਲ ਮੌਕੇ ‘ਤੇ ਪਹੁੰਚ ਗਏ ਹਨ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਥਰਸ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਯੂ.ਪੀ ਦੇ ਸੀ.ਐਮ. ਯੋਗੀ ਆਦਿਤਿਆਨਾਥ ਨੇ ਟਵੀਟ ਕੀਤਾ ਕਿ ਹਾਥਰਸ ਜ਼ਿਲ੍ਹੇ ਵਿਚ ਹੋਏ ਮੰਦਭਾਗੇ ਹਾਦਸੇ ਵਿਚ ਜਾਨੀ ਨੁਕਸਾਨ ਬਹੁਤ ਦੁਖਦਾਈ ਅਤੇ ਦਿਲ ਨੂੰ ਝੰਜੋੜਨ ਵਾਲਾ ਹੈ। ਮੇਰੀ ਸੰਵੇਦਨਾ ਦੁਖੀ ਪਰਿਵਾਰ ਨਾਲ ਹੈ। ਸੰਬੰਧਿਤ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੰਗੀ ਪੱਧਰ ‘ਤੇ ਉੱਤਰ ਪ੍ਰਦੇਸ਼ ਸਰਕਾਰ ਦੇ ਮਾਣਯੋਗ ਮੰਤਰੀ ਲਕਸ਼ਮੀ ਨਰਾਇਣ ਚੌਧਰੀ, ਸੰਦੀਪ ਸਿੰਘ ਜੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ ਅਤੇ ਰਾਜ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨਿਰਦੇਸ਼ ਦਿੱਤੇ ਹਨ। ਇਕ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...