July 18, 2026, 3:59 pm
----------- Advertisement -----------
HomeNewsBreaking Newsਵਿਸ਼ਵ ਚੈਂਪੀਅਨ ਟੀਮ ਇੰਡੀਆ ਦੀ ਫਲਾਈਟ 'ਚ ਫਿਰ ਹੋਈ ਦੇਰੀ

ਵਿਸ਼ਵ ਚੈਂਪੀਅਨ ਟੀਮ ਇੰਡੀਆ ਦੀ ਫਲਾਈਟ ‘ਚ ਫਿਰ ਹੋਈ ਦੇਰੀ

Published on

----------- Advertisement -----------

ਬਾਰਬਾਡੋਸ ‘ਚ ਖਰਾਬ ਮੌਸਮ ਕਾਰਨ ਭਾਰਤੀ ਕ੍ਰਿਕਟ ਟੀਮ ਦੀ ਵਤਨ ਵਾਪਸੀ ‘ਚ ਦੇਰੀ ਹੋ ਰਹੀ ਹੈ। ਰੋਹਿਤ ਸ਼ਰਮਾ ਦੀ ਟੀਮ ਨੇ ਸ਼ਨੀਵਾਰ ਨੂੰ ਫਾਈਨਲ ‘ਚ ਦੱਖਣੀ ਅਫਰੀਕਾ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਿਆ ਸੀ ਅਤੇ ਐਤਵਾਰ ਨੂੰ ਭਾਰਤ ਲਈ ਰਵਾਨਾ ਹੋਣਾ ਸੀ ਪਰ ਤੂਫਾਨ ਬੇਰੀਲ ਕਾਰਨ ਉਨ੍ਹਾਂ ਨੂੰ ਉਥੇ ਹੀ ਰੁਕਣਾ ਪਿਆ।
ਬਾਰਬਾਡੋਸ ਵਿੱਚ ਤੂਫਾਨ ਦੇ ਖਤਰੇ ਨੇ ਸਰਕਾਰ ਨੂੰ ਹਵਾਈ ਅੱਡਾ ਬੰਦ ਕਰਨ ਲਈ ਮਜਬੂਰ ਕੀਤਾ ਅਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਟੀਮ ਇੰਡੀਆ ਬੁੱਧਵਾਰ ਨੂੰ ਵਤਨ ਵਾਪਸੀ ਕਰੇਗੀ। ਹਾਲਾਂਕਿ ਹੁਣ ਬੁੱਧਵਾਰ ਨੂੰ ਕਈ ਰਿਪੋਰਟਾਂ ਦੇ ਹਵਾਲੇ ਨਾਲ ਇਹ ਖਬਰ ਸਾਹਮਣੇ ਆਈ ਹੈ ਕਿ ਭਾਰਤੀ ਟੀਮ ਦੇ ਬਾਰਬਾਡੋਸ ਤੋਂ ਰਵਾਨਾ ਹੋਣ ‘ਚ ਹੋਰ ਦੇਰੀ ਹੋ ਸਕਦੀ ਹੈ। ਖਿਡਾਰੀਆਂ ਦੇ ਵੀਰਵਾਰ ਸਵੇਰੇ ਦਿੱਲੀ ਪਹੁੰਚਣ ਦੀ ਉਮੀਦ ਹੈ।
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਭਾਰਤੀ ਟੀਮ ਨੂੰ ਲੈਣ ਪਹੁੰਚੀ ਚਾਰਟਰ ਫਲਾਈਟ ਅਜੇ ਬਾਰਬਾਡੋਸ ਨਹੀਂ ਪਹੁੰਚੀ ਹੈ। ਏਆਈਸੀ24ਡਬਲਯੂਸੀ (ਏਅਰ ਇੰਡੀਆ ਚੈਂਪੀਅਨਜ਼ 24 ਵਰਲਡ ਕੱਪ) ਨਾਮ ਦੀ ਏਅਰ ਇੰਡੀਆ ਦੀ ਇੱਕ ਵਿਸ਼ੇਸ਼ ਚਾਰਟਰ ਉਡਾਣ ਭਾਰਤੀ ਟੀਮ, ਉਸਦੇ ਸਹਿਯੋਗੀ ਸਟਾਫ, ਖਿਡਾਰੀਆਂ ਦੇ ਪਰਿਵਾਰਾਂ ਅਤੇ ਬੋਰਡ ਦੇ ਕੁਝ ਅਧਿਕਾਰੀਆਂ ਅਤੇ ਭਾਰਤੀ ਮੀਡੀਆ ਨੂੰ ਵਾਪਸ ਲਿਆਉਣ ਲਈ ਤਿਆਰ ਹੈ। ਇਹ ਸਾਰੇ ਤੂਫ਼ਾਨ ਬੇਰੀਲ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਬਾਰਬਾਡੋਸ ਵਿੱਚ ਫਸੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...