August 29, 2026, 5:41 am
----------- Advertisement -----------
HomeNewsBreaking News4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 03 ਜੁਲਾਈ, 2024: (ਬਲਜੀਤ ਮਰਵਾਹਾ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...