July 29, 2026, 12:21 pm
----------- Advertisement -----------
HomeNewsEntertainmentਫ਼ਿਰ ਕਾਨੂੰਨੀ ਮੁਸੀਬਤ 'ਚ ਫਸੇ ਯੋ-ਯੋ ਹਨੀ ਸਿੰਘ, ਲੱਗੇ ਅਸ਼ਲੀਲ ਗੀਤ ਗਾਉਣ...

ਫ਼ਿਰ ਕਾਨੂੰਨੀ ਮੁਸੀਬਤ ‘ਚ ਫਸੇ ਯੋ-ਯੋ ਹਨੀ ਸਿੰਘ, ਲੱਗੇ ਅਸ਼ਲੀਲ ਗੀਤ ਗਾਉਣ ਦੇ ਦੋਸ਼

Published on

----------- Advertisement -----------

ਮਸ਼ਹੂਰ ਰੈਪਰ ਅਤੇ ਗਾਇਕ ਹਨੀ ਸਿੰਘ ਅਕਸਰ ਕਿਸੇ ਨਾ ਕਿਸੇ ਵਿਵਾਦ ਵਿੱਚ ਫਸ ਜਾਂਦੇ ਹਨ। ਹੁਣ ਇੱਕ ਵਾਰ ਫਿਰ ਗਾਇਕ ਕਾਨੂੰਨੀ ਮੁਸੀਬਤ ਵਿੱਚ ਫਸ ਗਿਆ ਹੈ। ਮਹਾਰਾਸ਼ਟਰ ਦੇ ਨਾਗਪੁਰ ਦੀ ਜ਼ਿਲ੍ਹਾ ਅਦਾਲਤ ਨੇ ਹਨੀ ਸਿੰਘ ਨੂੰ ਅਦਾਲਤ ਵਿੱਚ ਆਪਣੀ ਆਵਾਜ਼ ਦਾ ਨਮੂਨਾ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਗਾਇਕ ਨੂੰ ਇਹ ਨਿਰਦੇਸ਼ ਇੰਟਰਨੈਟ ‘ਤੇ ਅਸ਼ਲੀਲ ਗੀਤ ਗਾਉਣ ਅਤੇ ਅਪਲੋਡ ਕਰਨ ਦੇ ਮਾਮਲੇ ‘ਚ ਦਰਜ ਮਾਮਲੇ ਦੇ ਸਬੰਧ ‘ਚ ਦਿੱਤਾ ਹੈ।

ਅਦਾਲਤ ਨੇ ਹਨੀ ਸਿੰਘ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗਾਇਕ ਨੂੰ ਆਵਾਜ਼ ਦਾ ਨਮੂਨਾ ਪੇਸ਼ ਕਰਨ ਲਈ ਸਥਾਨਕ ਪੁਲਿਸ ਸਟੇਸ਼ਨ ‘ਚ ਪੇਸ਼ ਹੋਣਾ ਪਵੇਗਾ।ਜ਼ਿਲ੍ਹਾ ਅਤੇ ਵਧੀਕ ਸੈਸ਼ਨ ਜੱਜ ਐਸਏਐਸਐਮ ਅਲੀ ਨੇ 27 ਜਨਵਰੀ ਨੂੰ ਗਾਇਕ ਨੂੰ 4 ਫਰਵਰੀ ਤੋਂ 11 ਫਰਵਰੀ ਦਰਮਿਆਨ ਨਾਗਪੁਰ ਦੇ ਪੰਚਪੌਲੀ ਥਾਣੇ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਅਦਾਲਤ ਨੇ ਇਹ ਨਿਰਦੇਸ਼ ਹਨੀ ਸਿੰਘ ਵੱਲੋਂ ਇਸ ਮਾਮਲੇ ‘ਤੇ ਦਾਖਲ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਇਸ ਪਟੀਸ਼ਨ ਵਿੱਚ ਹਨੀ ਸਿੰਘ ਨੇ ਵਿਦੇਸ਼ ਯਾਤਰਾ ਲਈ ਲਗਾਈ ਗਈ ਸ਼ਰਤ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਸੀ।

ਇਸ ਸਬੰਧ ‘ਚ ਅਦਾਲਤ ਨੇ ਹਨੀ ਸਿੰਘ ਨੂੰ 29 ਜਨਵਰੀ ਤੋਂ 4 ਫਰਵਰੀ ਦਰਮਿਆਨ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ 4 ਤੋਂ 11 ਫਰਵਰੀ ਦਰਮਿਆਨ ਥਾਣੇ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਹਨੀ ਸਿੰਘ ਦੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਜਾਂਚ ਅਧਿਕਾਰੀ ਨੇ ਕਿਹਾ ਕਿ ਗਾਇਕ ਨੇ 25 ਜਨਵਰੀ ਨੂੰ ਥਾਣੇ ‘ਚ ਪੇਸ਼ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਏ ਅਤੇ ਇੱਕ ਈਮੇਲ ਰਾਹੀਂ ਆਪਣੀ ਅਸਮਰੱਥਾ ਦੱਸੀ। ਦੱਸਣਯੋਗ ਹੈ ਕਿ ਪੰਜਪੋਲੀ ਪੁਲਿਸ ਨੇ ਆਨੰਦਪਾਲ ਸਿੰਘ ਜੱਬਲ ਦੀ ਸ਼ਿਕਾਇਤ ’ਤੇ ਹਨੀ ਸਿੰਘ ਖ਼ਿਲਾਫ਼ ਆਈਪੀਸੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 292 (ਅਸ਼ਲੀਲ ਸਮੱਗਰੀ ਦੀ ਵਿਕਰੀ, ਵੰਡ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਸੀ।ਫਿਲਹਾਲ ਇਸ ਮਾਮਲੇ ਵਿੱਚ ਹਨੀ ਸਿੰਘ ਰਾਹਤ ਮਿਲਦੀ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...