ਭਾਜਪਾ ਨੇ ਪੰਜਾਬ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪੀਐਮ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਮੀਨਾਕਸ਼ੀ ਲੇਖੀ, ਹਰਦੀਪ ਪੁਰੀ, ਅਨੁਰਾਗ ਠਾਕੁਰ, ਜੇਪੀ ਨੱਡਾ, ਨਿਤਿਨ ਗਡਕਰੀ, ਪੀਯੂਸ਼ ਗੋਇਲ, ਸਮ੍ਰਿਤੀ ਇਰਾਨੀ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਹੇਮਾ ਮਾਲਿਨੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਇਸ ਸੂਚੀ 'ਚ ਸ਼ਾਮਲ ਹਨ।













