August 25, 2026, 5:35 am
----------- Advertisement -----------
HomeNewsBreaking Newsਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਜਾਮ ਕਰ ਲੋਕਾਂ ਨੇ ਬਟਾਲਾ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ,...

ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਜਾਮ ਕਰ ਲੋਕਾਂ ਨੇ ਬਟਾਲਾ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ, ਜਾਣੋ ਕੀ ਹੈ ਮਾਮਲਾ

Published on

----------- Advertisement -----------


ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਖੋਖਰ ਫੌਜੀਆ ਵਿੱਚ ਸ਼ਮਸ਼ਾਨਘਾਟ ਦੇ ਨਜਾਇਜ਼ ਕਬਜੇ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਹਾਈਵੇਅ ਜਾਮ ਕਰਕੇ ਲੋਕਾਂ ਨੇ ਬਟਾਲਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਦੱਸ ਦਈਏ ਕਿ ਜਾਮ ਕਾਰਨ ਹਾਈਵੇਅ ਤੋਂ ਬਾਹਰ ਨਿਕਲਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਈਵੇਅ ’ਤੇ ਜਾਮ ਲਗਾ ਕੇ ਧਰਨੇ ਦੀ ਸੂਚਨਾ ਮਿਲਣ ’ਤੇ ਬਟਾਲਾ ਪੁਲਿਸ ਦੇ ਅਧਿਕਾਰੀ ਵੀ ਪੁੱਜੇ। ਜਿਸ ਨੇ ਪਿੰਡ ਵਾਸੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀ ਮੰਗ ‘ਤੇ ਅੜੇ ਰਹੇ।

ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਦਾ ਇਹ ਸ਼ਮਸ਼ਾਨਘਾਟ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬਣਿਆ ਸੀ। ਜਿੱਥੇ ਉਨ੍ਹਾਂ ਦੇ ਬਜ਼ੁਰਗਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਪਿੰਡ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਨੈਸ਼ਨਲ ਹਾਈਵੇਅ ਦੇ ਨੇੜੇ ਹੋਣ ਕਾਰਨ ਇਸ ਥਾਂ ਦੀ ਕੀਮਤ ਲੱਖਾਂ ਰੁਪਏ ਹੋ ਗਈ ਹੈ। ਬਾਬਾ ਸ਼ਿਵ ਸਿੰਘ ਦਾ ਡੇਰਾ ਸ਼ਮਸ਼ਾਨਘਾਟ ਨੇੜੇ ਹੋਣ ਕਾਰਨ ਬਾਬਾ ਆਪਣੇ ਸਾਥੀਆਂ ਅਤੇ ਪਿੰਡ ਦੇ ਸਰਪੰਚ ਦੀ ਮਿਲੀਭੁਗਤ ਨਾਲ ਇਸ ’ਤੇ ਕਬਜ਼ਾ ਕਰ ਰਿਹਾ ਸੀ।

ਸ਼ਮਸ਼ਾਨਘਾਟ ਦਾ ਸਮਾਨ ਵੀ ਉਖਾੜ ਦਿੱਤਾ ਗਿਆ ਹੈ। ਇਸ ਸਬੰਧੀ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ। ਜਿਸ ਕਾਰਨ ਹੁਣ ਉਹ ਸ਼ਮਸ਼ਾਨਘਾਟ ਨੂੰ ਬਚਾਉਣ ਲਈ ਧਰਨਾ ਦੇਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਬਜ਼ਿਆਂ ਨੂੰ ਹਟਾਇਆ ਨਹੀਂ ਜਾਂਦਾ ਅਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਜਾਮ ਨਹੀਂ ਹਟਾਇਆ ਜਾਵੇਗਾ।

ਮੌਕੇ ’ਤੇ ਪੁੱਜੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ। ਅਤੇ ਭਰੋਸਾ ਦਿੱਤਾ ਕਿ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਪਿੰਡ ਦੇ ਲੋਕਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਲਦੀ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...