May 14, 2026, 5:46 pm
----------- Advertisement -----------
HomeNewsBreaking Newsਸਾਉਣੀ ਮੱਕੀ ਦੇ ਬੀਜ ਉਪਦਾਨ ’ਤੇ ਪ੍ਰਾਪਤ ਕਰਨ ਲਈ ਕਿਸਾਨ 10 ਜੁਲਾਈ...

ਸਾਉਣੀ ਮੱਕੀ ਦੇ ਬੀਜ ਉਪਦਾਨ ’ਤੇ ਪ੍ਰਾਪਤ ਕਰਨ ਲਈ ਕਿਸਾਨ 10 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ : ਡੀ.ਸੀ.

Published on

----------- Advertisement -----------

ਹੁਸ਼ਿਆਰਪੁਰ, 4 ਜੁਲਾਈ : ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਇਸ ਸਮੇਂ ਸਾਉਣੀ -2024 ਦੌਰਾਨ ਬੀਜੀ ਜਾਣ ਵਾਲੀ ਸਾਉਣੀ ਰੁੱਤ ਦੀ ਮੱਕੀ ’ਤੇ ਪੰਜਾਬ ਸਰਕਾਰ ਵਲੋਂ Agrimachinerypb.com  ਪੋਰਟਲ ’ਤੇ ਰਜਿਸਟਰੇਸ਼ਨ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਕੀ ਦੇ ਬੀਜ ਦੇ ਸਬਸਿਡੀ ਪ੍ਰਾਪਤ ਕਰਨ ਲਈ ਬੀਜ ਦੇ ਖਰੀਦ ਬਿੱਲਾਂ ਅਤੇ ਇਨਪੁਟਸ ਦੀ ਅੰਤਿਮ ਮਿਤੀ 25 ਜੂਨ ਤੋਂ ਵਧਾ ਕੇ 10 ਜੁਲਾਈ ਤੱਕ ਕਰ ਦਿੱਤੀ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪ੍ਰਮਾਣਕ ਮੱਕੀ ਦੀਆਂ ਕਿਸਮਾਂ ਤੇ 100 ਰੁਪਏ ਪ੍ਰਤੀ ਕਿਲੋ ਜਾਂ ਖਰੀਦ ਮੁੱਲ ਦਾ 50 ਫੀਸਦੀ ਜੋ ਘੱਟ ਹੋਵੇ ਦੇ ਹਿਸਾਬ  ਨਾਲ ਸਬਸਿਡੀ ਕਿਸਾਨਾਂ ਨੂੰ ਡੀ.ਬੀ.ਟੀ. ਰਾਹੀਂ ਉਪਲਬਧ ਕਰਵਾਈ ਜਾਵੇਗੀ। ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਭਾਵ ਕਿ 10 ਪੈਕਟ ਬੀਜ ਦੀ ਹੀ ਸਬਸਿਡੀ ਦਿੱਤੀ ਜਾਵੇਗੀ। ਸਬਸਿਡੀ ਲਈ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇਗੀ।

      ਇਸ ਮੌਕੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਕਿਹਾ ਕਿ ਮੱਕੀ ਦਾ ਝਾੜ ਵਧੇਰੇ ਲੈਣ ਲਈ ਮੱਕੀ ਦੀ ਬਿਜਾਈ ਵੱਟਾ ’ਤੇ ਕਰਨ ਦੀ ਸਿਫਾਰਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਵਲੋਂ ਧਰਤੀ ਹੇਠਲੇ ਬਹੁਮੱਲੇ ਪਾਣੀ ਨੂੰ ਬਚਾਉਣ ਲਈ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੀ ਫ਼ਸਲ ਕਿਸਾਨਾਂ ਲਈ ਇੱਕ ਵਧੀਆ ਵਿਕਲਪ ਹੈ। ਇਸ ਸਾਲ ਮੱਕੀ ਨੂੰ ਉਤਸਾਹਿਤ ਕਰਨ ਲਈ ਮੱਕੀ ਦੀ ਫ਼ਸਲ ਦਾ ਵਧੀਆ ਭਾਅ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੱਕੀ ਦਾ ਵਧੀਆ ਭਾਅ ਪ੍ਰਾਪਤ ਕਰਨ ਲਈ ਇਸ ਨੂੰ ਸੁੱਕਾ ਕੇ ਮੰਡੀ ਵਿੱਚ ਵੇਚਿਆ ਜਾਵੇ ਅਤੇ ਮੱਕੀ ਨੂੰ ਸੁਕਾਉਣ ਲਈ ਪਿੰਡ ਫੁਗਲਾਣਾ ਵਿਖੇ ਸਥਾਪਿਤ ਮੱਕੀ ਦੇ ਡਰਾਇਅਰ ਦਾ ਨੇੜਲੇ ਪਿੰਡਾਂ ਦੇ ਕਿਸਾਨ ਭਰਪੂਰ ਲਾਭ ਲੈਣ। ਮੱਕੀ ਦੀ ਫ਼ਸਲ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਕਿਸਾਨ ਜਿਲ੍ਹੇ ਅਧੀਨ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ...

*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ...

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ* *ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ...

ਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ‘ਤੇ ਸਖ਼ਤੀ, ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ, ਅਸ਼ਲੀਲ...

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...