October 28, 2026, 5:58 pm
----------- Advertisement -----------
HomeNewsBreaking Newsਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਔਰੇਂਜ ਅਲਰਟ: ਤਾਪਮਾਨ ਆਮ...

ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਔਰੇਂਜ ਅਲਰਟ: ਤਾਪਮਾਨ ਆਮ ਨਾਲੋਂ 3 ਡਿਗਰੀ ਘਟਿਆ

Published on

----------- Advertisement -----------

ਚੰਡੀਗੜ੍ਹ, 5 ਜੁਲਾਈ 2024 – ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਹੋਈ ਬਾਰਿਸ਼ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਹੈ, ਪਰ ਸਥਿਤੀ ਆਮ ਵਾਂਗ ਰਹੇਗੀ।

ਪੰਜਾਬ ‘ਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਸੂਬਾ ਘੱਟ ਬਾਰਿਸ਼ ਦੀ ਸਥਿਤੀ ਤੋਂ ਉਭਰਿਆ ਹੈ। ਵੀਰਵਾਰ ਨੂੰ ਸੂਬੇ ‘ਚ ਔਸਤਨ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪਿਛਲੇ 4 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ ‘ਚ 22.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 45 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਅੱਜ ਵੀ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।

ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 5.4 ਮਿਲੀਮੀਟਰ, ਲੁਧਿਆਣਾ ਵਿੱਚ 47.6, ਪਟਿਆਲਾ ਵਿੱਚ 1.2, ਫਰੀਦਕੋਟ ਵਿੱਚ 3.2, ਗੁਰਦਾਸਪੁਰ ਵਿੱਚ 31.4, ਐਸਬੀਐਸ ਨਗਰ ਵਿੱਚ 33.1, ਬਰਨਾਲਾ ਵਿੱਚ 35.5, ਮੁਹਾਲੀ ਵਿੱਚ 24, ਪਠਾਨਕੋਟ ਵਿੱਚ 7, ਰੋਪੜ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਖਰੜ, ਅਬੋਹਰ ਅਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ ‘ਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਨੇ 5-6 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਉਸ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...