ਲੁਧਿਆਣਾ, 5 ਜੁਲਾਈ : ਸ਼ਿਵ ਸੈਨਾ ਪੰਜਾਬ ਦੇ ਨੇਤਾ ਸੰਦੀਪ ਗੋਰਾ ਥਾਪਰ ’ਤੇ ਜਾਨਲੇਵਾ ਹਮਲਾ ਹੋਣ ਦੀ ਵੱਡੀ ਖਬਰ ਸਾਹਮਣੇ ਆਈ ਹੈ।ਮੁਢਲੀ ਜਾਣਕਾਰੀ ਅਨੁਸਾਰ ਸਾਹਮਣੇ ਆਇਆ ਹੈ ਕਿ ਹਮਲਾਵਰ ਨਿਹੰਗ ਸਿੰਘਾਂ ਦੇ ਭੇਸ ਵਿੱਚ ਆਏ ਸਨ। ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਸ਼ਿਵ ਸੈਨਾ ਆਗੂ ‘ਤੇ ਹਮਲਾ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਗੋਰਾ ਥਾਪਰ ਸਿਵਲ ਹਸਪਤਾਲ ਵਿੱਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ। ਸੰਦੀਪ ਥਾਪਰ ਦੇ ਨਾਲ ਉਨ੍ਹਾਂ ਦਾ ਸੁਰੱਖਿਆ ਕਰਮੀ ਵੀ ਮੌਜੂਦ ਸੀ। ਫਿਲਹਾਲ ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ’ਤੇ ਜਾਨਲੇਵਾ ਹਮਲਾ
Published on
----------- Advertisement -----------
----------- Advertisement -----------












