ਭਾਜਪਾ ਨੇ ਪੰਜਾਬ ਅਤੇ ਹਰਿਆਣਾ ਸਮੇਤ 24 ਰਾਜਾਂ ਦੇ ਇੰਚਾਰਜ/ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਇਸ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਸਾਰੇ ਰਾਜਾਂ ਦੇ ਸੰਗਠਨ ਵਿੱਚ ਬਦਲਾਅ ਕੀਤੇ ਗਏ ਹਨ। ਹਾਲਾਂਕਿ, ਇੱਕ ਵਾਰ ਫਿਰ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਡਾ: ਨਰਿੰਦਰ ਸਿੰਘ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।
ਰਾਜ ਸਭਾ ਮੈਂਬਰ ਲਕਸ਼ਮੀਕਾਂਤ ਬਾਜਪਾਈ ਨੂੰ ਝਾਰਖੰਡ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਵਿਨੋਦ ਤਾਵੜੇ ਨੂੰ ਬਿਹਾਰ ਦਾ ਇੰਚਾਰਜ ਅਤੇ ਦੀਪਕ ਪ੍ਰਕਾਸ਼ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਮਹਿੰਦਰ ਸਿੰਘ ਨੂੰ ਮੱਧ ਪ੍ਰਦੇਸ਼ ਦੀ ਕਮਾਨ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸਤੀਸ਼ ਉਪਾਧਿਆਏ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ।














