November 13, 2026, 1:46 pm
----------- Advertisement -----------
HomeNewsBreaking Newsਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ

Published on

----------- Advertisement -----------

ਪਾਇਲ, (ਲੁਧਿਆਣਾ), 05 ਜੁਲਾਈ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸ਼ੁਕਰਵਾਰ ਨੂੰ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਰੱਬੋ ਉੱਚੀ, ਪਾਇਲ, (ਲੁਧਿਆਣਾ) ਵਿਖੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਉਪ ਮੰਡਲ ਮੈਜਿਸਟਰੇਟ ਪਾਇਲ ਚਰਨਜੀਤ ਸਿੰਘ, ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲੇ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਦੁਆਰਾ ਦਰਸਾਏ ਰਸਤੇ ‘ਤੇ ਚੱਲਣ ਦਾ ਸੱਦਾ ਦਿੱਤਾ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਦੱਸਿਆ ਕਿ ਬਾਬਾ ਮਹਾਰਾਜ ਸਿੰਘ ਜੀ ਮਹਾਨ ਦੇਸ਼ ਭਗਤ ਸਨ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ 1857 ਦੇ ਵਿਦ੍ਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰੰਗ ਦੀ ਸੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸੁਰੂ ਕਰ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ ਕੀਤੀ ਸੀ। ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਕਈ ਤੰਗੀਆਂ ਨਾਲ ਜੂਝਦੇ ਹੋਏ 05 ਜੁਲਾਈ, 1856 ਨੂੰ ਸ਼ਹੀਦ ਹੋ ਗਏ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇਂ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ ਸ਼ਹੀਦੀ ਅਸਥਾਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਪਾਇਲ ਹਲਕੇ ਦੇ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹਨ ਅਤੇ ਪਿੰਡ ਰੱਬੋਂ ਉੱਚੀ ਦੇ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਰੱਖਦਿਆਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਸਿਲੇਬਸ ਸਕੂਲਾਂ ਦੀਆਂ ਕਿਤਾਬਾਂ ਵਿਚ ਹੋਣਾ ਚਾਹੀਦਾ ਹੈ। ਇਸ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਸਿਲੇਬਸ ਪੜ੍ਹਾਉਣ ਲਈ ਸਿੱਖਿਆ ਮੰਤਰੀ ਪੰਜਾਬ ਨਾਲ ਗੱਲਬਾਤ ਕਰਨਗੇ।
ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਹੀਦ ਬਾਬਾ ਮਹਾਰਾਜ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਜੀ ਨੇ ਨਾਮ ਸਿਮਰਨ ਦੇ ਆਸਰੇ ਉਨਾਂ ਕਾਲ ਕੋਠੜੀ ਵਿੱਚ 6 ਸਾਲ ਕੱਟੇ ਜਿਥੇ ਉਹਨਾਂ ਦੀਆਂ ਅੱਖਾਂ ਦੀ ਰੋਸ਼ਨੀ ਜਾਂਦੀ ਰਹੀ ਅਤੇ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਗਏ ਪਰੰਤੂ ਰੂਹਾਨੀ ਸ਼ਕਤੀ ਆਸਰੇ ਹਮੇਸ਼ਾ ਚੜ੍ਹਦੀ ਕਲਾ ‘ਚ ਰਹੇ। ਅੰਗਰੇਜ਼ਾਂ ਦੀ ਈਨ ਨਾ ਮੰਨੀ ਅਤੇ 5 ਜੁਲਾਈ, 1856 ਨੂੰ ਸਿੰਘਾਪੁਰ ਦੀ ਜੇਲ ਵਿੱਚ ਹੀ ਅੰਤਮ ਦਿਨ ਤੱਕ ਰਹੇ। ਉਹਨਾਂ ਕਿਹਾ ਕਿ ਇੱਥੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਲਾਘਾ ਕਰਨੀ ਬਣਦੀ ਹੈ ਜਿਨ੍ਹਾਂ ਨੇ ਕਿ ਉਹਨਾਂ ਦੇ ਜਨਮ ਨਗਰ ਪਿੰਡ ਰੱਬੋਂ ਉੱਚੀ ਵਿਖੇ ਉਹਨਾਂ ਦੀ ਯਾਦ ‘ਚ ਇੱਕ ਆਲੀਸ਼ਾਨ ਗੁਰਦੁਆਰਾ ਬਣਾਇਆ ਹੈ। ਉਹਨਾਂ ਕਿਹਾ ਕਿ ਉਹ ਬਾਬਾ ਜੀ ਦੇ ਜਨਮ ਸਥਾਨ ਪਿੰਡ ਰੱਬੋ ਉੱਚੀ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।
ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਦਾ ਪਿੰਡ ਰੱਬੋ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਹੁੰਚਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ। ਇਸ ਉਪਰੰਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਗਿਆਸਪੁਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸਾਹਿਬ ਵਿਖੇ ਵੀ ਨਤਮਸਤਕ ਹੋਏ। ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਬੁੱਕ ਵੀ ਭੇਟ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...