November 6, 2026, 4:41 pm
----------- Advertisement -----------
HomeNewsBreaking Newsਅਰਸ਼ਦੀਪ ਅੱਜ ਪਹੁੰਚੇਗਾ ਚੰਡੀਗੜ੍ਹ: ਵਿਸ਼ਵ ਕੱਪ ਜਿੱਤਣ ਤੋਂ ਬਾਅਦ ਪਹਿਲੀ ਵਾਰ ਆਏਗਾ...

ਅਰਸ਼ਦੀਪ ਅੱਜ ਪਹੁੰਚੇਗਾ ਚੰਡੀਗੜ੍ਹ: ਵਿਸ਼ਵ ਕੱਪ ਜਿੱਤਣ ਤੋਂ ਬਾਅਦ ਪਹਿਲੀ ਵਾਰ ਆਏਗਾ ਖਰੜ, ਏਅਰਪੋਰਟ ‘ਤੇ ਸਵਾਗਤ ਦੀਆਂ ਤਿਆਰੀਆਂ

Published on

----------- Advertisement -----------

ਮੋਹਾਲੀ, 6 ਜੁਲਾਈ 2024 – ਭਾਰਤੀ ਟੀ-20 ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਅੱਜ ਆਪਣੇ ਘਰ ਪਹੁੰਚ ਰਹੇ ਹਨ। ਉਹ ਦੇਰ ਸ਼ਾਮ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣਗੇ। ਉਥੋਂ ਉਹ ਜ਼ਿਲ੍ਹਾ ਮੋਹਾਲੀ ਦੇ ਖਰੜ ਕਸਬੇ ਵਿੱਚ ਆਪਣੇ ਘਰ ਜਾਣਗੇ। ਇਸ ਦੇ ਲਈ ਉਨ੍ਹਾਂ ਦੇ ਘਰ ‘ਚ ਉਨ੍ਹਾਂ ਦੇ ਸੁਆਗਤ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਦੇ ਸੁਆਗਤ ਲਈ ਉਨ੍ਹਾਂ ਦੇ ਸਮਰਥਕ ਖੁਦ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣਗੇ।

ਉਹ ਆਪਣੇ ਸਮਰਥਕਾਂ ਨਾਲ ਹਵਾਈ ਅੱਡੇ ਤੋਂ ਆਪਣੇ ਘਰ ਜਾਣਗੇ। ਉਨ੍ਹਾਂ ਦੇ ਮਾਤਾ-ਪਿਤਾ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਬਾਅਦ ਘਰ ਪਰਤ ਗਏ। ਘਰ ਆ ਕੇ ਅਰਸ਼ਦੀਪ ਦੇ ਸਵਾਗਤ ਦੀਆਂ ਤਿਆਰੀਆਂ ਕਰ ਲਈਆਂ ਹਨ।

ਅਰਸ਼ਦੀਪ ਸਿੰਘ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਬਲਜੀਤ ਕੌਰ ਦੋਵੇਂ ਟੀ-20 ਵਿਸ਼ਵ ਕੱਪ ਦੇ ਸਾਰੇ ਮੈਚ ਦੇਖਣ ਲਈ ਵਿਦੇਸ਼ ਗਏ ਹੋਏ ਸਨ। ਫਾਈਨਲ ਜਿੱਤਣ ਤੋਂ ਬਾਅਦ ਪੂਰੇ ਪਰਿਵਾਰ ਨੇ ਟਰਾਫੀ ਦੇ ਨਾਲ ਮੈਦਾਨ ‘ਤੇ ਪੁੱਤਰ ਨਾਲ ਫੋਟੋ ਖਿਚਵਾਈ। ਇਸ ਤੋਂ ਬਾਅਦ ਉਹ ਆਪਣੇ ਪੁੱਤਰ ਅਰਸ਼ਦੀਪ ਨਾਲ ਵਿਸ਼ੇਸ਼ ਜਹਾਜ਼ ਰਾਹੀਂ ਹੀ ਭਾਰਤ ਪਰਤੇ।

ਜਿੱਥੇ ਉਨ੍ਹਾਂ ਨੇ ਅਰਸ਼ਦੀਪ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮਾਤਾ-ਪਿਤਾ ਘਰ ਆ ਗਏ ਅਤੇ ਅਰਸ਼ਦੀਪ ਮੁੰਬਈ ਲਈ ਰਵਾਨਾ ਹੋ ਗਿਆ। ਹੁਣ ਅੱਜ ਅਰਸ਼ਦੀਪ ਵੀ ਆਪਣੇ ਘਰ ਪਹੁੰਚ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਦੌਰਾਨ ਅਰਸ਼ਦੀਪ ਨੇ ਕਿਹਾ ਕਿ ਬੁਮਰਾਹ ਵਿਦੇਸ਼ੀ ਖਿਡਾਰੀਆਂ ‘ਤੇ ਦਬਾਅ ਬਣਾਉਂਦਾ ਸੀ। ਇਸ ਤੋਂ ਬਾਅਦ ਜਦੋਂ ਵੀ ਮੈਨੂੰ ਗੇਂਦਬਾਜ਼ੀ ਕਰਨ ਦਾ ਮੌਕਾ ਮਿਲਦਾ ਤਾਂ ਉਹ ਆਊਟ ਹੋ ਜਾਂਦੇ ਸਨ। ਉਸ ਨੇ ਇਸ ਪੂਰੇ ਵਿਸ਼ਵ ਕੱਪ ‘ਚ 17 ਵਿਕਟਾਂ ਲਈਆਂ ਹਨ।

ਫਾਈਨਲ ਵਿੱਚ ਉਸ ਨੇ ਦੱਖਣੀ ਅਫ਼ਰੀਕਾ ਖ਼ਿਲਾਫ਼ ਦੋ ਵਿਕਟਾਂ ਲਈਆਂ, ਇਸ ਤੋਂ ਪਹਿਲਾਂ ਆਸਟਰੇਲੀਆ ਖ਼ਿਲਾਫ਼ ਤਿੰਨ ਵਿਕਟਾਂ, ਬੰਗਲਾਦੇਸ਼ ਖ਼ਿਲਾਫ਼ ਦੋ ਵਿਕਟਾਂ, ਅਫ਼ਗਾਨਿਸਤਾਨ ਖ਼ਿਲਾਫ਼ ਤਿੰਨ ਵਿਕਟਾਂ, ਅਮਰੀਕਾ ਖ਼ਿਲਾਫ਼ ਚਾਰ ਵਿਕਟਾਂ, ਆਇਰਲੈਂਡ ਖ਼ਿਲਾਫ਼ ਦੋ ਵਿਕਟਾਂ ਅਤੇ ਪਾਕਿਸਤਾਨ ਖ਼ਿਲਾਫ਼ ਇੱਕ ਵਿਕਟ ਝਟਕਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...