May 12, 2026, 7:13 am
----------- Advertisement -----------
HomeNewsLatest Newsਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮਾਨਸਾ ਦੀ ਕੁੜੀ ਦੀ ਮੌਤ

ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮਾਨਸਾ ਦੀ ਕੁੜੀ ਦੀ ਮੌਤ

Published on

----------- Advertisement -----------

ਮਾਨਸਾ ਜ਼ਿਲ੍ਹੇ ਦੀ ਇਕ ਕੁੜੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ।ਧੀ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ‘ਚ ਹੈ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਦੀ ਲਾਸ਼ ਨੂੰ ਭਾਰਤ ਲਿਆ ਕੇ ਉਨ੍ਹਾਂ ਨੂੰ ਸੌਂਪਿਆ ਜਾਵੇ ਤਾਂ ਜੋ ਉਹ ਆਪਣੀ ਬੇਟੀ ਨੂੰ ਆਖਰੀ ਵਾਰ ਦੇਖ ਸਕਣ।
ਮਾਨਸਾ ਜ਼ਿਲ੍ਹੇ ਦੇ ਪਿੰਡ ਵਰੇ ਦੇ ਕਿਸਾਨ ਮਿੱਠੂ ਸਿੰਘ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਕੈਨੇਡਾ ਭੇਜਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿੱਠੂ ਸਿੰਘ ਨੇ ਦੱਸਿਆ ਕਿ ਉਹ ਦੋ ਏਕੜ ਜ਼ਮੀਨ ਦਾ ਮਾਲਕ ਹੈ ਅਤੇ ਉਸ ਨੇ ਇਕ ਏਕੜ ਜ਼ਮੀਨ ਵੇਚ ਕੇ 26 ਲੱਖ ਰੁਪਏ ਲਗਾ ਕੇ ਆਪਣੀ ਲੜਕੀ ਨੂੰ ਕੈਨੇਡਾ ਭੇਜਿਆ ਸੀ। ਹੁਣ ਉਸ ਨੂੰ ਉਥੋਂ ਫ਼ੋਨ ਆਇਆ ਕਿ ਉਸ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਉਸ ਦੀ ਧੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ 35 ਲੱਖ ਰੁਪਏ ਦਾ ਖਰਚਾ ਆਵੇਗਾ ਪਰ ਹੁਣ ਉਸ ਕੋਲ ਪੈਸੇ ਨਹੀਂ ਹਨ। ਉਸ ਨੇ ਕਿਹਾ ਕਿ ਅਸੀਂ ਸੋਚਿਆ ਸੀ ਕਿ ਸਾਡੀ ਧੀ ਕੈਨੇਡਾ ਜਾ ਕੇ ਘਰ ਦੀ ਗਰੀਬੀ ਦੂਰ ਕਰੇਗੀ ਅਤੇ ਆਪਣੀਆਂ ਦੋ ਭੈਣਾਂ ਅਤੇ ਭਰਾ ਦਾ ਚੰਗਾ ਭਵਿੱਖ ਬਣਾਵੇਗੀ ਪਰ ਸਾਡੇ ਸੁਪਨੇ ਚਕਨਾਚੂਰ ਹੋ ਗਏ ਹਨ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪ੍ਰਬੰਧ ਕੀਤੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...