September 28, 2026, 7:23 pm
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਮਿਲਿਆ ਡੇਂਗੂ ਦਾ ਲਾਰਵਾ, ਸਿਹਤ ਵਿਭਾਗ ਦੀ ਟੀਮ ਨੇ ਕੀਤੀ...

ਹੁਸ਼ਿਆਰਪੁਰ ‘ਚ ਮਿਲਿਆ ਡੇਂਗੂ ਦਾ ਲਾਰਵਾ, ਸਿਹਤ ਵਿਭਾਗ ਦੀ ਟੀਮ ਨੇ ਕੀਤੀ ਜਾਂਚ

Published on

----------- Advertisement -----------


ਪਿਛਲੇ ਸਾਲ ਪੰਜਾਬ ਵਿੱਚ ਡੇਂਗੂ ਦੇ ਸਭ ਤੋਂ ਵੱਧ ਕੇਸ ਹੁਸ਼ਿਆਰਪੁਰ ਵਿੱਚ ਸਾਹਮਣੇ ਆਏ ਸਨ। ਇਸੇ ਤਹਿਤ ਅੱਜ ਜਦੋਂ ਸਿਹਤ ਵਿਭਾਗ ਦੀ ਟੀਮ ਨਹਿਰੀ ਵਿਭਾਗ ਦੇ ਦਫ਼ਤਰ ਪਹੁੰਚੀ ਤਾਂ ਟੀਮ ਦੇ ਸਾਰੇ ਮੈਂਬਰ ਹੈਰਾਨ ਰਹਿ ਗਏ। ਦਫ਼ਤਰ ਦੇ ਅੰਦਰ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ 30 ਤੋਂ ਵੱਧ ਕੂਲਰਾਂ ‘ਚ ਡੇਂਗੂ ਦਾ ਲਾਰਵਾ ਮਿਲਿਆ ਤਾਂ ਵਿਭਾਗ ਦੀ ਟੀਮ ਨੇ ਉਨ੍ਹਾਂ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ।

ਜਾਂਚ ਦੌਰਾਨ ਕਈ ਕੂਲਰਾਂ ਵਿੱਚੋਂ ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਲਿਫ਼ਾਫ਼ੇ ਵੀ ਮਿਲੇ ਹਨ, ਜਿਨ੍ਹਾਂ ਵਿੱਚ ਲਾਰਵਾ ਪਾਇਆ ਗਿਆ ਹੈ। ਡਾ: ਜਗਦੀਪ ਸਿੰਘ ਨੇ ਕਿਹਾ ਕਿ ਉਹ ਸਰਕਾਰੀ ਦਫ਼ਤਰ ਦੇ ਅਜਿਹੇ ਹਾਲਾਤ ਦੇਖ ਕੇ ਹੈਰਾਨ ਹਨ, ਕਿਉਂਕਿ ਇੱਥੇ ਸਾਰੇ ਪੜ੍ਹੇ ਲਿਖੇ ਲੋਕ ਕੰਮ ਕਰਦੇ ਹਨ | ਜੇਕਰ ਸਰਕਾਰੀ ਦਫ਼ਤਰਾਂ ਦੀ ਇਹ ਹਾਲਤ ਹੈ ਤਾਂ ਸਾਂਝੀਆਂ ਥਾਵਾਂ ਦੀ ਹਾਲਤ ਕੀ ਹੋਵੇਗੀ?

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਸਰਕਾਰੀ ਦਫ਼ਤਰਾਂ ਵਿੱਚ ਵੀ ਚੈਕਿੰਗ ਕੀਤੀ ਜਾਵੇਗੀ। ਡਾ: ਜਗਦੀਪ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਥਿਤੀ ਵਿੱਚ ਸੁਧਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਦਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਕਲਸੀ, ਨਰੇਸ਼ ਕੁਮਾਰ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...