October 15, 2026, 5:29 pm
----------- Advertisement -----------
HomeNewsBreaking Newsਪੰਜਾਬ ਦੇ ਚਾਰ ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ

ਪੰਜਾਬ ਦੇ ਚਾਰ ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ

Published on

----------- Advertisement -----------
  • 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਚੰਡੀਗੜ੍ਹ, 7 ਜੁਲਾਈ 2024 – ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਮੀ ਆਈ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਪਤਾਰਾ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਸਮਾਣਾ, ਪਟਿਆਲਾ, ਨਾਭਾ, ਮਲੋਟ, ਬਠਿੰਡਾ ਅਤੇ ਰਾਜਪੁਰਾ ਫੂਲ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਵੈਦਰ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਸੂਬੇ ਵਿੱਚ ਸਭ ਤੋਂ ਵੱਧ ਬਾਰਸ਼ ਪਟਿਆਲਾ ਵਿੱਚ 48.0 ਮਿਲੀਲੀਟਰ, ਫ਼ਿਰੋਜ਼ਪੁਰ ਵਿੱਚ 6.5 ਮਿਲੀਲੀਟਰ, ਮੋਗਾ ਵਿੱਚ 0.5 ਮਿਲੀਲੀਟਰ, ਮੁਹਾਲੀ ਵਿੱਚ 8.0 ਮਿਲੀਲੀਟਰ ਅਤੇ ਪਟਿਆਲਾ ਵਿੱਚ 12.5 ਮਿਲੀਲੀਟਰ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...