April 24, 2026, 6:36 pm
----------- Advertisement -----------
HomeNewsBreaking News'ਸਕ੍ਰਿਪਟ ਦੀ ਮੰਗ 'ਤੇ ਕਰ ਸਕਦੀ ਹਾਂ ਇੰਟੀਮੇਟ ਸੀਨ' - ਰਕੁਲ ਪ੍ਰੀਤ...

‘ਸਕ੍ਰਿਪਟ ਦੀ ਮੰਗ ‘ਤੇ ਕਰ ਸਕਦੀ ਹਾਂ ਇੰਟੀਮੇਟ ਸੀਨ’ – ਰਕੁਲ ਪ੍ਰੀਤ ਸਿੰਘ

Published on

----------- Advertisement -----------

ਮੁੰਬਈ, 7 ਜੁਲਾਈ 2024 – ਰਕੁਲ ਪ੍ਰੀਤ ਸਿੰਘ ਦਾ ਨਾਂ ਬਾਲੀਵੁਡ ਦੀਆਂ ਗਲੈਮਰਸ ਅਭਿਨੇਤਰੀਆਂ ‘ਚ ਗਿਣਿਆ ਜਾਂਦਾ ਹੈ। ਉਸਨੇ 2017 ਵਿੱਚ ਦਿੱਤੇ ਇੱਕ ਇੰਟਰਵਿਊ ਵਿੱਚ ਇੰਟੀਮੇਟ ਸੀਨਜ਼ ਬਾਰੇ ਗੱਲ ਕੀਤੀ ਸੀ। ਉਸਨੇ ਕਿਹਾ ਸੀ ਕਿ ਉਸਨੂੰ ਇੰਟੀਮੇਟ ਸੀਨ ਕਰਨ ਵਿੱਚ ਕੋਈ ਝਿਜਕ ਨਹੀਂ ਹੈ। ਰਕੁਲ ਨੇ ਕਿਹਾ- ਸੀਨ ਦੀ ਮੰਗ ਮੁਤਾਬਕ ਮੈਂ ਇੰਟੀਮੇਟ ਸੀਨ ਜਾਂ ਲਿਪ-ਲਾਕ ਕਰਨ ਲਈ ਤਿਆਰ ਹਾਂ। ਪਰ ਪ੍ਰਚਾਰ ਦੀ ਖ਼ਾਤਰ ਫ਼ਿਲਮ ਵਿਚ ਅਜਿਹੇ ਦ੍ਰਿਸ਼ ਜ਼ਬਰਦਸਤੀ ਸ਼ਾਮਲ ਨਹੀਂ ਕੀਤੇ ਜਾਣੇ ਚਾਹੀਦੇ। ਨਿਊਜ਼ 18 ਦੀ ਰਿਪੋਰਟ ਮੁਤਾਬਕ ਅਦਾਕਾਰਾ ਨੇ ਕਿਹਾ ਕਿ ਗਲੈਮਰ ਫਿਲਮ ਇੰਡਸਟਰੀ ਦਾ ਜ਼ਰੂਰੀ ਹਿੱਸਾ ਹੈ, ਹਰ ਕੋਈ ਆਪਣੀ ਪਸੰਦੀਦਾ ਅਦਾਕਾਰਾ ਨੂੰ ਗਲੈਮਰਸ ਕੱਪੜਿਆਂ ‘ਚ ਦੇਖਣਾ ਚਾਹੁੰਦਾ ਹੈ।

ਰਕੁਲ ਜਲਦ ਹੀ ਫਿਲਮ ‘ਇੰਡੀਅਨ 2’ ‘ਚ ਨਜ਼ਰ ਆਵੇਗੀ। ਇਹ ਫਿਲਮ 12 ਜੁਲਾਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ‘ਚ ਕਮਲ ਹਾਸਨ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਉਨ੍ਹਾਂ ਤੋਂ ਇਲਾਵਾ ਪ੍ਰਿਆ ਭਵਾਨੀ ਸ਼ੰਕਰ, ਕਾਜਲ ਅਗਰਵਾਲ, ਬੌਬੀ ਸਿਮਹਾ, ਸਿਧਾਰਥ, ਸਮੂਥਿਰਕਾਨੀ ਅਤੇ ਬ੍ਰਹਮਾਨੰਦਮ ਵੀ ਇਸ ਫਿਲਮ ਦਾ ਹਿੱਸਾ ਹੋਣਗੇ।

ਇਸ ਫਿਲਮ ਦਾ ਪਹਿਲਾ ਭਾਗ ਸਾਲ 1996 ਵਿੱਚ ਰਿਲੀਜ਼ ਹੋਇਆ ਸੀ ਅਤੇ ਹੁਣ ਇਸ ਦਾ ਦੂਜਾ ਭਾਗ 28 ਸਾਲਾਂ ਬਾਅਦ ਰਿਲੀਜ਼ ਹੋ ਰਿਹਾ ਹੈ। ਇਸ ਤੋਂ ਇਲਾਵਾ ਰਕੁਲ ਫਿਲਮ ‘ਦੇ ਦੇ ਪਿਆਰ ਦੇ’ ਦੇ ਸੀਕਵਲ ‘ਚ ਵੀ ਨਜ਼ਰ ਆਵੇਗੀ। ਇਸ ਫਿਲਮ ‘ਚ ਉਸ ਦੇ ਨਾਲ ਅਜੇ ਦੇਵਗਨ ਅਤੇ ਆਰ ਮਾਧਵਨ ਹੋਣਗੇ।

ਦੱਸ ਦੇਈਏ ਕਿ ਰਕੁਲ ਪ੍ਰੀਤ ਨੇ ਸਾਲ 2009 ‘ਚ ਕੰਨੜ ਫਿਲਮ ‘ਗਿੱਲੀ’ ਨਾਲ ਇੰਡਸਟਰੀ ‘ਚ ਐਂਟਰੀ ਕੀਤੀ ਸੀ। ਉਸਨੇ ਹਿੰਦੀ, ਤੇਲਗੂ ਅਤੇ ਤਾਮਿਲ ਸਾਰੀਆਂ ਫਿਲਮਾਂ ਵਿੱਚ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...