September 21, 2026, 5:52 pm
----------- Advertisement -----------
HomeNewsBreaking Newsਅਬੋਹਰ 'ਚ ਆਵਾਰਾ ਕੁੱਤਿਆਂ ਦਾ ਬੋਲਬੋਲਾ, 7 ਲੋਕਾਂ ਨੂੰ ਕੱਟਿਆ

ਅਬੋਹਰ ‘ਚ ਆਵਾਰਾ ਕੁੱਤਿਆਂ ਦਾ ਬੋਲਬੋਲਾ, 7 ਲੋਕਾਂ ਨੂੰ ਕੱਟਿਆ

Published on

----------- Advertisement -----------

ਆਵਾਰਾ ਪਸ਼ੂਆਂ ਤੋਂ ਬਾਅਦ ਅਬੋਹਰ ਵਿੱਚ ਵੀ ਆਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਐਤਵਾਰ ਦੁਪਹਿਰ ਤੱਕ 7 ਕੁੱਤਿਆਂ ਦੇ ਕੱਟਣ ਦੇ ਮਾਮਲੇ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਰੇਬੀਜ਼ ਦੇ ਟੀਕੇ ਲਗਾਏ ਗਏ।

ਮਿਲੀ ਜਾਣਕਾਰੀ ਅਨੁਸਾਰ 74 ਸਾਲਾ ਮਾਇਆ ਦੇਵੀ ਪਤਨੀ ਜਗਦੀਸ਼ ਵਾਸੀ ਬਠਿੰਡਾ ਰਾਮਦੇਵ ਨਗਰੀ ਵਿੱਚ ਆਪਣੇ ਰਿਸ਼ਤੇਦਾਰ ਦੇ ਘਰ ਆਈ ਹੋਈ ਸੀ ਜਦੋਂ ਉਸ ਨੂੰ ਆਵਾਰਾ ਕੁੱਤੇ ਨੇ ਵੱਢ ਲਿਆ। ਇਸ ਤੋਂ ਇਲਾਵਾ ਵਿਸ਼ਾਲ ਪੁੱਤਰ ਸੁਭਾਸ਼ (16) ਵਾਸੀ ਅਜ਼ੀਮਗੜ੍ਹ ਨੂੰ ਵੀ ਕੁੱਤੇ ਨੇ ਵੱਢ ਲਿਆ। ਸ਼ਸ਼ੀਪਾਲ ਪੁੱਤਰ ਹਰਨੇਕ ਵਾਸੀ ਨਵੀਂ ਆਬਾਦੀ ਨੂੰ ਵੀ ਕੁੱਤੇ ਨੇ ਵੱਢ ਲਿਆ। 16 ਸਾਲਾ ਹਿੰਮਤ ਪੁੱਤਰ ਕਾਸ਼ੀਰਾਮ ਵਾਸੀ ਜੀਵਨ ਨਗਰ ਨੂੰ ਵੀ ਆਵਾਰਾ ਕੁੱਤਿਆਂ ਨੇ ਆਪਣਾ ਨਿਸ਼ਾਨਾ ਬਣਾਇਆ।

ਇਸਤੋਂ ਇਲਾਵਾ 3 ਸਾਲਾ ਮਾਸੂਮ ਬੱਚੀ ਹਰਨੂਰ ਪੁੱਤਰੀ ਚੰਦਰਭਾਨ ਵਾਸੀ ਪਿੰਡ ਸੱਪਾਂਵਾਲੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਉਸ ਨੂੰ ਕੁੱਤਿਆਂ ਨੇ ਵੱਢ ਲਿਆ। ਤਾਰਾ ਚੰਦ ਪੁੱਤਰ ਰਾਮਜੀ ਲਾਲ ਵਾਸੀ ਡੰਗਰਖੇੜਾ ਤੋਂ ਇਲਾਵਾ ਅਮਿਤ ਪੁੱਤਰ ਸ਼ਿਵ ਨਰਾਇਣ ਵਾਸੀ ਜੰਡਵਾਲਾ ਹਨੂੰਮੰਤਾ ਨੂੰ ਆਵਾਰਾ ਕੁੱਤੇ ਨੇ ਵੱਢ ਲਿਆ। ਸਾਰਿਆਂ ਨੂੰ ਇੱਥੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਸਾਰਿਆਂ ਨੂੰ ਰੇਬੀਜ਼ ਦਾ ਟੀਕਾਕਰਨ ਕਰਕੇ ਘਰ ਭੇਜ ਦਿੱਤਾ ਗਿਆ।

ਦੂਜੇ ਪਾਸੇ ਸੈਨੇਟਰੀ ਇੰਸਪੈਕਟਰ ਕਰਤਾਰ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਦੇ ਹੁਕਮਾਂ ’ਤੇ ਨਗਰ ਨਿਗਮ ਬੋਰਡ ਦੀ ਮੀਟਿੰਗ ਵਿੱਚ ਸ਼ੈਲਟਰ ਹੋਮ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਜਿਸ ਦਾ ਜਲਦੀ ਹੀ ਨਿਰਮਾਣ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਕੁੱਤਿਆਂ ਦੀ ਨਸਬੰਦੀ ਦੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁੱਤਿਆਂ ਨੂੰ ਰੇਬੀਜ਼ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਕੱਲੇ ਜੂਨ ਮਹੀਨੇ ਵਿਚ ਹੀ ਆਵਾਰਾ ਕੁੱਤਿਆਂ ਨੇ 320 ਦੇ ਕਰੀਬ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਸੀ। ਸਰਕਾਰੀ ਹਸਪਤਾਲ ਦੀ ਟੀਕਾਕਰਨ ਇੰਚਾਰਜ ਰਿਤੂ ਬਾਲਾ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਰੋਜ਼ਾਨਾ ਕੁੱਤਿਆਂ ਦੇ ਕੱਟਣ ਦੇ 15 ਦੇ ਕਰੀਬ ਕੇਸ ਸਾਹਮਣੇ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...