October 26, 2026, 3:43 am
----------- Advertisement -----------
HomeNewsLatest Newsਅੰਮ੍ਰਿਤਸਰ 'ਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਤੇਜ਼ਧਾਰ ਹਥਿਆਰ ਨਾਲ ਕਤਲ

ਅੰਮ੍ਰਿਤਸਰ ‘ਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਤੇਜ਼ਧਾਰ ਹਥਿਆਰ ਨਾਲ ਕਤਲ

Published on

----------- Advertisement -----------

ਅੰਮ੍ਰਿਤਸਰ ਦੇ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਲੱਖੂਵਾਲ ਵਿਖੇ ਕਿਸਾਨ ਗੁਰਦੇਵ ਸਿੰਘ ਦਾ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਕਿਸਾਨ ਗੁਰਦੇਵ ਸਿੰਘ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਫੇਰਾ ਮਾਰਨ ਗਿਆ ਸੀ ਜਿਸ ਦੌਰਾਨ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਕਿਸਾਨ ਅਤੇ ਉਸਦੇ ਭਤੀਜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਦੌਰਾਨ ਤੇਜ਼ਧਾਰ ਹਥਿਆਰ ਵੱਜਣ ਕਰਕੇ ਕਿਸਾਨ ਗੁਰਦੇਵ ਸਿੰਘ ਦੀ ਮੌਤ ਹੋ ਗਈ ਅਤੇ ਉਸ ਦਾ ਭਤੀਜਾ ਜ਼ਖਮੀ ਹੋ ਗਿਆ। ਜਿਨਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿਸਾਨ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਉੱਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਤੀਜੇ ਗੁਰਭੇਜ ਸਿੰਘ ਅਤੇ ਪਿੰਡ ਲੱਖੂਵਾਲ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕੀ ਜਮੀਨ ਚੋਂ ਪਾਣੀ ਕੱਢਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਗੁਰਦੇਵ ਸਿੰਘ ਅਤੇ ਉਸਦੇ ਭਤੀਜੇ ਉੱਪਰ ਇਹਨਾਂ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ ਜਿਸ ਦੇ ਚਲਦੇ ਗੁਰਦੇਵ ਸਿੰਘ ਦੀ ਮੌਤ ਹੋ ਗਈ। ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਲੱਖੋਵਾਲ ਵਿਖੇ ਗੁਰਦੇਵ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕੀਤਾ ਗਿਆ ਹੈ ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪਾਣੀ ਕੱਢਣ ਨੂੰ ਲੈ ਕੇ ਇਹਨਾਂ ਵਿੱਚ ਗੱਲਬਾਤ ਹੋਈ ਸੀ ਜਿਸ ਦੇ ਚਲਦੇ ਗੁਰਦੇਵ ਸਿੰਘ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਗਿਆ ਸੀ ਜਿੱਥੇ ਉਸਦਾ ਤੇਜ ਦਾ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...