November 23, 2026, 10:37 am
----------- Advertisement -----------
HomeNewsBreaking Newsਹਰਿਆਣਾ ਬੱਸ ਹਾਦਸੇ ਤੋਂ ਬਾਅਦ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਵੱਡੀ ਕਾਰਵਾਈ

ਹਰਿਆਣਾ ਬੱਸ ਹਾਦਸੇ ਤੋਂ ਬਾਅਦ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਵੱਡੀ ਕਾਰਵਾਈ

Published on

----------- Advertisement -----------

ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਕਾਲਕਾ ਵਿੱਚ ਹਰਿਆਣਾ ਰੋਡਵੇਜ਼ ਦੀ ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਪਿੰਡ ਡਖਰੋਗ ਨੇੜੇ ਵਾਪਰਿਆ। ਅੱਜ ਸਵੇਰੇ ਹਰਿਆਣਾ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਖਾਈ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਵੱਡੀ ਗਿਣਤੀ ਵਿੱਚ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਜ਼ਖ਼ਮੀਆਂ ਨੂੰ ਪੰਚਕੂਲਾ ਦੇ ਸੈਕਟਰ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ 40 ਤੋਂ ਵੱਧ ਸਕੂਲੀ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਓਵਰ ਸਪੀਡ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬੱਸ ਵੀ ਓਵਰਲੋਡ ਸੀ। ਜਿੱਥੇ ਇਹ ਹਾਦਸਾ ਵਾਪਰਿਆ ਉੱਥੇ ਸੜਕ ਦੀ ਮਾੜੀ ਹਾਲਤ ਨੂੰ ਵੀ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਹਾਦਸੇ ਵਿੱਚ ਬੱਸ ਦਾ ਕੰਡਕਟਰ ਵੀ ਜ਼ਖ਼ਮੀ ਹੋ ਗਿਆ। ਬੱਸ ਵਿੱਚ ਮੌਜੂਦ ਲੋਕਾਂ ਅਨੁਸਾਰ ਬੱਸ ਸਮਰੱਥਾ ਤੋਂ ਵੱਧ ਲੋਕਾਂ ਨਾਲ ਭਰੀ ਹੋਈ ਸੀ। ਇਸ ਕਾਰਨ ਖਰਾਬ ਸੜਕ ‘ਤੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਪਲਟ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਡਾਕਟਰ ਯਸ਼ ਗਰਗ ਅਤੇ ਡੀਸੀਪੀ ਹਿਮਾਦਰੀ ਕੌਸ਼ਿਕ ਸੈਕਟਰ 6 ਦੇ ਹਸਪਤਾਲ ਪਹੁੰਚੇ। ਇੱਥੇ ਉਨ੍ਹਾਂ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਕਾਲਕਾ ਵਿਧਾਨ ਸਭਾ ਤੋਂ ਸਾਬਕਾ ਵਿਧਾਇਕ ਲਤਿਕਾ ਸ਼ਰਮਾ ਅਤੇ ਅੰਬਾਲਾ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਵੀ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ ਜਾਣਿਆ। ਹਾਦਸੇ ਤੋਂ ਬਾਅਦ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...