June 6, 2026, 4:01 am
----------- Advertisement -----------
HomeNewsBreaking Newsਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਅਦਾਲਤ ਵਿੱਚ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ।
ਦੱਸ ਦਈਏ ਕਿ ਪੁਲੀਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਰਹੇ ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਨ੍ਹਾਂ ਕੋਲੋਂ ਕੋਈ ਵਸੂਲੀ ਨਹੀਂ ਹੋਈ ਹੈ।
ਜਦੋਂ SIT ਨੇ ਉਨ੍ਹਾਂ ਨੂੰ ਪਿਛਲੇ ਮਹੀਨੇ ਨੋਟਿਸ ਭੇਜਿਆ ਸੀ ਤਾਂ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਵੱਲੋਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ। ਹੁਣ NDPS ਮਾਮਲੇ ‘ਚ ਭੇਜੇ ਸੰਮਨ SIT ਨੇ ਵਾਪਿਸ ਲੈ ਲਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...