June 2, 2026, 10:01 am
----------- Advertisement -----------
HomeNewsLatest Newsਮਸ਼ਹੂਰ 'ਕੁੱਲ੍ਹੜ ਪੀਜ਼ਾ' ਜੋੜੇ ਦੀ ਕਾਰ 'ਤੇ ਹੋਇਆ ਹਮਲਾ; ਸਹਿਜ ਅਰੋੜਾ ਨੇ...

ਮਸ਼ਹੂਰ ‘ਕੁੱਲ੍ਹੜ ਪੀਜ਼ਾ’ ਜੋੜੇ ਦੀ ਕਾਰ ‘ਤੇ ਹੋਇਆ ਹਮਲਾ; ਸਹਿਜ ਅਰੋੜਾ ਨੇ ਲਾਈਵ ਹੋ ਕੇ ਦਿੱਤੀ ਘਟਨਾ ਦੀ ਜਾਣਕਾਰੀ

Published on

----------- Advertisement -----------

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ ‘ਤੇ ਬੀਤੀ ਰਾਤ ਯਾਨੀ ਐਤਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜੋੜੇ ਦੀ ਕਾਰ ‘ਤੇ ਪਥਰਾਅ ਕਰਕੇ ਉਸ ਦੀ ਵਿੰਡਸ਼ੀਲਡ ਤੋੜ ਦਿੱਤੀ ਗਈ ਅਤੇ ਕਾਰ ‘ਤੇ ਕਈ ਵਾਰ ਲੱਤਾਂ ਮਾਰੀਆਂ ਗਈਆਂ। ਇਹ ਘਟਨਾ ਪੱਛਮੀ ਵਿਧਾਨ ਸਭਾ ਹਲਕੇ ਦੇ ਉਜਾਲਾ ਨਗਰ ਦੀ ਹੈ।
ਕੁੱਲ੍ਹੜ ਪੀਜ਼ਾ ਜੋੜੇ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ ਨੇ ਉਕਤ ਘਟਨਾ ਦੀ ਜਾਣਕਾਰੀ ਆਪਣੇ ਫੇਸਬੁੱਕ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਸਹਿਜ ਨੇ ਲਾਈਵ ਹੋ ਕੇ ਕਿਹਾ ਕਿ ਜੇ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੋਵੇ ਤਾਂ ਸਮਝ ਆਉਂਦਾ ਹੈ, ਪਰ ਕੀ ਕਾਰ ਨਾਲ ਕਿਸੇ ਦੀ ਕੋਈ ਦੁਸ਼ਮਣੀ ਸੀ? ਸਹਿਜ ਨੇ ਕਿਹਾ- ਮੇਰੀ ਕਾਰ ਦਾ ਸ਼ੀਸ਼ਾ ਟੁੱਟ ਕੇ ਨੁਕਸਾਨਿਆ ਗਿਆ।
ਉਨ੍ਹਾਂ ਦੱਸਿਆ ਕਿ “ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਲੱਤਾਂ ਮਾਰ ਕੇ ਕਾਰ ‘ਤੇ ਡੈਂਟ ਪਾਏ ਗਏ। ਬਿਨਾਂ ਕਿਸੇ ਕਾਰਨ ਮੇਰੀ ਕਾਰ ਨੂੰ ਨਿਸ਼ਾਨਾ ਬਣਾਇਆ ਗਿਆ। ਗਲੀ ਵਿੱਚ ਹੋਰ ਵੀ ਕਾਰਾਂ ਖੜ੍ਹੀਆਂ ਸਨ, ਪਰ ਸਿਰਫ਼ ਮੇਰੀ ਕਾਰ ਹੀ ਨੁਕਸਾਨੀ ਗਈ। ਸਹਿਜ ਨੇ ਕਿਹਾ- ਮੈਂ ਦੋ ਦਿਨ ਪਹਿਲਾਂ ਕਾਰ ਰਿਪੇਅਰ ਕਰਵਾਈ ਸੀ।
ਇਸ ਘਟਨਾ ਦੀ ਸੂਚਨਾ ਜੋੜੇ ਵੱਲੋਂ ਪੁਲੀਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸਿਟੀ ਪੁਲੀਸ ਨੇ ਮਾਮਲੇ ਵਿੱਚ ਸਹਿਜ ਦੇ ਬਿਆਨ ਦਰਜ ਕਰ ਲਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...