June 17, 2026, 2:17 am
----------- Advertisement -----------
HomeNewsLatest Newsਕੈਬਨਿਟ ਮੰਤਰੀ ਜਿੰਪਾ ਨੇ 55 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਿੰਚਾਈ...

ਕੈਬਨਿਟ ਮੰਤਰੀ ਜਿੰਪਾ ਨੇ 55 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਿੰਚਾਈ ਟਿਊਬਵੈੱਲ ਦਾ ਕੀਤਾ ਉਦਘਾਟਨ

Published on

----------- Advertisement -----------

ਹੁਸ਼ਿਆਰਪੁਰ, 8 ਜੁਲਾਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਤਾਰ ਸਿੰਚਾਈ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਹ ਅੱਜ ਪਿੰਡ ਥੱਥਲਾਂ ਵਿਚ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਸਿੰਚਾਈ ਟਿਊਬਵੈੱਲ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਲੰਬੇ ਸਮੇਂ ਤੋਂ ਸਿੰਚਾਈ ਟਿਊਬਵੈੱਲ ਦੀ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ, ਜਿਸ ਨਾਲ ਪਿੰਡ ਦੇ ਛੋਟੇ ਕਿਸਾਨਾਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਕਰੀਬ 2 ਕਿਲੋਮੀਟਰ ਲੰਬੀ ਪਾਈਪ ਲਾਈਨ ਵੀ ਵਿਛਾਈ ਗਈ ਹੈ, ਜਿਸ ਨਾਲ ਕਰੀਬ 100 ਏਕੜ ਜ਼ਮੀਨ ਨੂੰ ਸਿੰਚਾਈ ਦੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਫ਼ਸਲ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਵਿਚੋਂ ਇਕ ਹੈ, ਜਿਸ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਕਿਸੇ ਵੀ ਖੇਤਰ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਇਸ ਦੌਰਾਨ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...